ਕਿਸਾਨਾਂ ਨੂੰ ਕਰਜ਼ਾ ਮੁਆਫੀ ਦੀ ਥਾਂ ਮਿਲ ਰਹੀ ਹੈ ਗੋਲੀ
ਮੰਦਸੌਰ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਕਿਸਾਨਾਂ ਦਾ ਗੁੱਸਾ ਅਜੇ ਵੀ ਠੰਡਾ ਨਹੀਂ ਹੋ ਰਿਹਾ ਹੈ। ਚੇਤੇ ਰਹੇ ਕਿ ਪਿਛਲੇ ਦਿਨ ਪੁਲਿਸ ਵਲੋਂ ਕੀਤੀ ਗੋਲੀਬਾਰੀ ਕਾਰਨ ਛੇ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਅੱਜ ਪੁਲਿਸ ਨੇ ਕਿਸਾਨਾਂ ਨਾਲ ਮੁਲਾਕਾਤ ਕਰਨ ਜਾ ਰਹੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਤੇ ਹੋਰ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਰਾਜਸਥਾਨ-ਮੱਧ ਪ੍ਰਦੇਸ਼ ਬਾਰਡਰ ਸਥਿਤ ਨਿਮੌੜਾ ਤੋਂ ਸਿਕਿਓਰਟੀ ਨੂੰ ਚਕਮਾ ਦੇ ਕੇ ਬਾਈਕ ‘ਤੇ ਸਵਾਰ ਹੋ ਕੇ ਮੰਦਸੌਰ ਨੂੰ ਰਵਾਨਾ ਹੋਏ। ਥੋੜੀ ਦੂਰੀ ਉੱਤੇ ਹੀ ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ। ਜਿਸ ਸਮੇਂ ਪੁਲਿਸ ਰਾਹੁਲ ਗਾਂਧੀ ਨੂੰ ਪੁਲਿਸ ਹਿਰਾਸਤ ਵਿੱਚ ਲੈ ਰਹੀ ਸੀ ਤਾਂ ਕਾਂਗਰਸੀ ਵਰਕਰਾਂ ਨੇ ਜੈ ਜਵਾਨ, ਜੈ ਕਿਸਾਨ ਤੇ ਰਾਹੁਲ ਗਾਂਧੀ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਦੌਰਾਨ ਕਾਂਗਰਸ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮੀਰ ਕਾਰੋਬਾਰੀਆਂ ਦਾ ਤਾਂ 1. 50 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਪਰ ਕਿਸਾਨਾਂ ਨੂੰ ਤਰਸਯੋਗ ਹਾਲਤ ਉੱਤੇ ਛੱਡ ਦਿੱਤਾ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੀ ਥਾਂ ਗੋਲੀ ਮਿਲ ਰਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …