Breaking News
Home / ਭਾਰਤ / ਮੱਧ ਪ੍ਰਦੇਸ਼ ‘ਚ ਕਿਸਾਨ ਅੰਦੋਲਨ ਹੋਇਆ ਹਿੰਸਕ, 5 ਵਿਅਕਤੀਆਂ ਦੀ ਮੌਤ

ਮੱਧ ਪ੍ਰਦੇਸ਼ ‘ਚ ਕਿਸਾਨ ਅੰਦੋਲਨ ਹੋਇਆ ਹਿੰਸਕ, 5 ਵਿਅਕਤੀਆਂ ਦੀ ਮੌਤ

ਭੋਪਾਲ/ਬਿਊਰੋ ਨਿਊਜ਼: ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਮੰਦਸੌਰ ਵਿੱਚ ਕਿਸਾਨਾਂ ਦੇ ਅੰਦੋਲਨ ਦੌਰਾਨ ਹਿੰਸਾ ਦੌਰਾਨ ਪੰਜ ਵਿਅਕਤੀ ਮਾਰੇ ਗਏ ਅਤੇ ਦੋ ਫੱਟੜ ਹੋਏ ਹਨ। ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ ਹੈ। ਕੁੱਝ ਚਸ਼ਮਦੀਦਾਂ ਨੇ ਦੋਸ਼ ਲਾਇਆ ਕਿ ਮਰਨ ਵਾਲਿਆਂ ਦੇ ਸਰੀਰ ਉਤੇ ਗੋਲੀਆਂ ਦੇ ਜ਼ਖ਼ਮ ਹਨ ਪਰ ਪ੍ਰਸ਼ਾਸਨ ਨੇ ਇਹ ਦੋਸ਼ ਨਕਾਰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਉਤੇ ਪੁਲਿਸ ਨੇ ਫਾਇਰਿੰਗ ਨਹੀਂ ਕੀਤੀ।
ਮੰਦਸੌਰ ਦੇ ਕੁਲੈਕਟਰ ਐਸ ਕੇ ਸਿੰਘ ਨੇ ਦੱਸਿਆ ਕਿ ਮੌਤਾਂ ਦੇ ਕਾਰਨਾਂ ਬਾਰੇ ਪਤਾ ਲਗਾਉਣ ਲਈ ਮੈਜਿਸਟਰੀਅਲ ਜਾਂਚ ਦਾ ਆਦੇਸ਼ ਦਿੱਤਾ ਹੈ।
ਦੱਸਣਯੋਗ ਹੈ ਕਿ ਪੱਛਮੀ ਮੱਧ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਜਿਣਸਾਂ ਦੇ ਐਮਐਸਪੀ ਵਿੱਚ ਵਾਧੇ ਸਮੇਤ ਹੋਰ ਮੰਗਾਂ ਲਈ ਪਹਿਲੀ ਜੂਨ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਜੈ ਸਿੰਘ ਨੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਅਸਤੀਫ਼ਾ ਮੰਗਦਿਆਂ ਕਿਹਾ ਕਿ ਇਹ ਘਟਨਾ ਮੁੱਖ ਮੰਤਰੀ ਲਈ ਸ਼ਰਮਨਾਕ ਹੈ, ਜੋ ਆਪਣੇ ਆਪ ਨੂੰ ਕਿਸਾਨ ਦਾ ਪੁੱਤ ਦੱਸਦਾ ਹੈ। ਪ੍ਰਮੁੱਖ ਵਿਰੋਧੀ ਧਿਰ ਨੇ ਮੰਦਸੌਰ ਫਾਇਰਿੰਗ ਦੀ ਜਾਂਚ ਲਈ ਵਿਧਾਇਕਾਂ ਦੀ ਕਮੇਟੀ ਕਾਇਮ ਕੀਤੀ ਹੈ।
ਕਿਸਾਨ ਅੰਦੋਲਨ ਹੋਇਆ ਹੋਰ ਤੇਜ਼
ਮੰਦਸੌਰ : ਮੱਧ ਪ੍ਰਦੇਸ਼ ਵਿੱਚ ਅੰਦੋਲਨਕਾਰੀ ਕਿਸਾਨਾਂ ਉਤੇ ਪੁਲਿਸ ਵੱਲੋਂ ਪਿਛਲੇ ਦਿਨ ਗੋਲੀ ਚਲਾਏ ਜਾਣ ਤੋਂ ਬਾਅਦ ਕਿਸਾਨ ਅੰਦੋਲਨ ਹੋਰ ਭੜਕ ਪਿਆ। ਗੋਲੀ ਕਾਂਡ ਖ਼ਿਲਾਫ਼ ਕਾਂਗਰਸ ਤੇ ਕਿਸਾਨ ਯੂਨੀਅਨ ਵੱਲੋਂ ਦਿੱਤੇ ਰਾਜਵਿਆਪੀ ਬੰਦ ਦੇ ਸੱਦੇ ਦੌਰਾਨ ਲੋਹੇ-ਲਾਖੇ ਅੰਦੋਲਨਕਾਰੀਆਂ ਨੇ ਪੱਛਮੀ ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਰੋਸ ਮੁਜ਼ਾਹਰੇ ਤੇ ਆਵਾਜਾਈ ਠੱਪ ਕਰਨ ਤੋਂ ਇਲਾਵਾ ਅੱਗਜ਼ਨੀ, ਤੋੜ-ਫੋੜ ਤੇ ਪਥਰਾਅ ਕੀਤਾ ਤੇ ਲੁੱਟ-ਖੋਹ ਦੀਆਂ ਘਟਨਾਵਾਂ ਵੀ ਵਾਪਰੀਆਂ। ਇਸ ਕਾਰਨ ਦਰਜਨ ਭਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …