2.3 C
Toronto
Wednesday, January 7, 2026
spot_img
Homeਪੰਜਾਬਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦੋਸ਼ ਆਇਦ

ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦੋਸ਼ ਆਇਦ

ਲੁਧਿਆਣਾ/ਬਿਊਰੋ ਨਿਊਜ਼
ਹਲਕਾ ਗਿੱਲ ਦੇ ਤਹਿਸੀਲਦਾਰ ਜੀ.ਐਸ. ਬੈਨੀਪਾਲ ‘ਤੇ 2009 ਵਿੱਚ ਹੋਏ ਹਮਲੇ ਦੇ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਨੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਤੇ ਹੋਰਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਕੇਸ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਦੱਸਣਯੋਗ ਹੈ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ ਕੜਵਲ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਸੰਨ 2009 ਵਿੱਚ ਤਹਿਸੀਲਦਾਰ ਗੁਰਜਿੰਦਰ ਸਿੰਘ ਬੈਨੀਪਾਲ ਨੇ ਥਾਣਾ ਸਦਰ ਵਿੱਚ ਸ਼ਿਕਾਇਤ ਕਰਕੇ ਜਾਨਲੇਵਾ ਹਮਲੇ ਦੇ ਦੋਸ਼ਾਂ ਹੇਠ ਕੇਸ ਦਰਜ ਕਰਵਾਇਆ ਸੀ। ਉਦੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵਲ ਕਾਫ਼ੀ ਨੇੜੇ ਸਨ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। ਬਾਅਦ ਵਿੱਚ ਦੋਹਾਂ ਦੇ ਰਾਹ ਵੱਖ-ਵੱਖ ਹੋ ਗਏ। ਬੈਂਸ ਨੇઠਆਪਣੀ ਲੋਕ ਇਨਸਾਫ਼ ਪਾਰਟੀ ਬਣਾ ਲਈ ਤੇ ਕੜਵਲ ਕਾਂਗਰਸ ਵਿੱਚ ਸ਼ਾਮਲ ਹੋ ਗਏ।

RELATED ARTICLES
POPULAR POSTS