ਮ੍ਰਿਤਕ ਕਿਸਾਨ ਬਰਨਾਲਾ, ਮਾਛੀਵਾੜਾ ਤੇ ਫਤਹਿਗੜ੍ਹ ਸਾਹਿਬ ਨਾਲ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਲੰਘੇ ਕੱਲ੍ਹ ਚਾਰ ਕਿਸਾਨਾਂ ਨੇ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਲਈ ਹੈ। ਬਰਨਾਲਾ ਦੇ ਪਿੰਡ ਠੀਕਰੀਵਾਲਾ ਦੇ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਜੋਗਿੰਦਰ ਸਿੰਘ ਦੇ ਸਿਰ 4 ਲੱਖ ਰੁਪਏ ਦਾ ਕਰਜ਼ਾ ਸੀ। ਇਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜੋਗਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਲਈ।
ਮਾਛੀਵਾੜਾ ਦੇ ਪਿੰਡ ਉਪਲਾਂ ਵਿਚ ਵੀ ਕਿਸਾਨ ਬਲਰਾਜ ਸਿੰਘ ਨੇ ਕਰਜ਼ੇ ਕਾਰਨ ਖੁਦਕੁਸ਼ੀ ਕਰ ਲਈ ਹੈ। ਇਸਦੇ ਸਿਰ 12 ਲੱਖ ਰੁਪਏ ਦਾ ਕਰਜ਼ਾ ਸੀ।
ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਵੀ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਪਿੰਡ ਡੇਰਾ ਮੀਆਂ ਮੀਰ ਦੇ ਕਿਸਾਨ ਲਖਵੀਰ ਸਿੰਘ ਅਤੇ ਪਿੰਡ ਲੋਹਾਰੀ ਕਲਾਂ ਦੇ ਕਿਸਾਨ ਜਸਪਾਲ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਇਨ੍ਹਾਂ ਦੋਵਾਂ ਕਿਸਾਨਾਂ ਸਿਰ 20 ਤੋਂ 23 ਲੱਖ ਰੁਪਏ ਦਾ ਕਰਜ਼ਾ ਸੀ। ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਕੈਪਟਨ ਸਰਕਾਰ ਲਈ ਦਿਨੋਂ ਦਿਨ ਸਿਰਦਰਦੀ ਵਧਾ ਰਹੀਆਂ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …