Breaking News
Home / ਭਾਰਤ / ਬਰਤਾਨੀਆ ‘ਚ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਬਣੀ ਭਾਰਤੀ ਮੂਲ ਦੀ ਪ੍ਰੀਤ ਕੌਰ

ਬਰਤਾਨੀਆ ‘ਚ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਬਣੀ ਭਾਰਤੀ ਮੂਲ ਦੀ ਪ੍ਰੀਤ ਕੌਰ

ਨਵੀਂ ਦਿੱਲੀ/ਬਿਊਰੋ ਨਿਊਜ਼
ਬਰਤਾਨੀਆ ਵਿਚ ਹੋਈਆਂ ਚੋਣਾਂ ਵਿਚ ਲੇਬਰ ਪਾਰਟੀ ਦੇ ਦੋ ਸਿੱਖ ਉਮੀਦਵਾਰਾਂ ਨੂੰ ਜਿੱਤ ਮਿਲੀ ਹੈ। ਪ੍ਰੀਤ ਕੌਰ ਗਿੱਲ ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਅਤੇ ਤਨਮਨਜੀਤ ਸਿੰਘ ਢੇਸੀ ਜਿੱਤ ਹਾਸਲ ਕਰਕੇ ਪਾਰਟੀ ਦੇ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਬਣ ਗਏ ਹਨ। ਇਸ ਤੋਂ ਇਲਾਵਾ ਭਾਰਤੀ ਮੂਲ ਦੇ 10 ਹੋਰ ਉਮੀਦਵਾਰਾਂ ਨੂੰ ਜਿੱਤ ਮਿਲੀ ਹੈ। ਬਰਤਾਨੀਆ ਵਿਚ 12 ਭਾਰਤੀ ਮੂਲ ਦੇ ਸੰਸਦ ਮੈਂਬਰਾਂ ਦੀ ਜਿੱਤ ਦਾ ਇਕ ਰਿਕਾਰਡ ਹੈ ਤੇ 50 ਉਮੀਦਵਾਰਾਂ ਨੂੰ ਹਾਰ ਦਾ ਵੀ ਸਾਹਮਣਾ ਕਰਨਾ ਪਿਆ ਹੈ। ਪ੍ਰੀਤ ਕੌਰ ਨੇ ਏਜਬੇਸਟਨ ਸੀਟ ‘ਤੇ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਨੂੰ 6 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਹਰਾਇਆ।  ਉਹਨਾਂ ਕਿਹਾ ਕਿ ਮੈਂ ਲੋਕਾਂ ਨਾਲ ਮਿਲ ਕੇ ਕੰਮ ਕਰਾਂਗੀ। ਤਨਮਨਜੀਤ ਸਿੰਘ ਢੇਸੀ ਨੇ ਵੀ 17 ਹਜ਼ਾਰ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਮੈਂ ਆਪਣੇ ਇਲਾਕੇ ਦੇ ਲੋਕਾਂ ਦਾ ਸੁਪਨਾ ਕਰਨ ਲਈ ਹਰ ਕੋਸ਼ਿਸ਼ ਕਰਾਂਗਾ। ਯੂਕੇ ਦੀ ਸਿੱਖ ਫੈਡਰੇਸ਼ਨ ਦਾ ਕਹਿਣਾ ਹੈ ਕਿ ਇਸ ਜਿੱਤ ਦਾ ਸਿਹਰਾ ਲੇਬਰ ਪਾਰਟੀ ਦੀ ਲੀਡਰਸ਼ਿਪ ਨੂੰ ਜਾਂਦਾ ਹੈ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …