ਇੰਦਰਜੀਤ ਸਿੰਘ ਦੇ ਘਰੋਂ 8 ਕਿਲੋ ਨਸ਼ੀਲੇ ਪਦਾਰਥ ਬਰਾਮਦ
ਫਗਵਾੜਾ/ਬਿਊਰੋ ਨਿਊਜ਼
ਸੀ.ਆਈ.ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਐੱਸ.ਟੀ.ਐਫ. ਨੇ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਇੰਦਰਜੀਤ ਸਿੰਘ ਨੂੰ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਚੱਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਦਰਜੀਤ ਸਿੰਘ ਦੇ ਜਲੰਧਰ ਵਿਚਲੇ ਘਰ ਵਿਚੋਂ ਤਲਾਸ਼ੀ ਦੌਰਾਨ 385 ਰੋਂਦ, ਇੱਕ ਵਿਦੇਸ਼ੀ ਪਿਸਟਲ, ਇੱਕ 32 ਬੋਰ ਰਿਵਾਲਵਰ, ਇੱਕ ਏ.ਕੇ-47, 16 ਲੱਖ ਦੀ ਭਾਰਤੀ ਕਰੰਸੀ ਅਤੇ ਇੱਕ ਇਨੋਵਾ ਕਾਰ ਬਰਾਮਦ ਕੀਤੀ। ਦੂਜੇ ਪਾਸੇ ਐਸਟੀਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇੰਦਰਜੀਤ ਸਿੰਘ ਕੋਲੋਂ 8 ਕਿੱਲੋ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਹਨਾਂ ਵਿਚੋਂ ਚਾਰ ਕਿੱਲੋ ਹੈਰੋਇਨ, ਤਿੰਨ ਕਿੱਲੋ ਸਮੈਕ ਅਤੇ ਇੱਕ ਕਿੱਲੋ ਹੋਰ ਨਸ਼ੀਲੇ ਪਦਾਰਥ ਮਿਲੇ ਹਨ। ਇਸ ਤੋਂ ਇਲਾਵਾ 16 ਲੱਖ ਰੁਪਏ ਦੀ ਭਾਰਤੀ ਕਰੰਸੀ ਸ਼ਾਮਲ ਹੈ। ਮਿਲੀ ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਦੀ ਜ਼ਿਆਦਾਤਰ ਤੈਨਾਤੀ ਫਗਵਾੜਾ ਇਲਾਕੇ ਵਿੱਚ ਹੀ ਰਹੀ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …