ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਬੇਸ਼ੱਕ ਪਾਕਿਸਤਾਨ ਨੇ ਅੰਤਰਰਾਸ਼ਟਰੀ ਕਾਨੂੰਨਾਂ ਨੂੰ ਇਕ ਪਾਸੇ ਕਰਕੇ ਫਾਂਸੀ ਦੀ ਸਜ਼ਾ ਸੁਣਾਈ ਹੈ, ਪਰ ਭਾਰਤ ਨੇ ਇਕ ਵਾਰ ਫਿਰ ਗੁਆਂਢੀ ਦੇਸ਼ ਪ੍ਰਤੀ ਰਹਿਮਦਿਲੀ ਦਿਖਾਉਦਿਆਂ ਉਸਦੇ 11 ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਅੱਜ ਇਨ੍ਹਾਂ ਸਾਰੇ ਕੈਦੀਆਂ ਨੂੰ ਵਾਘਾ ਬਾਰਡਰ ਰਾਹੀਂ ਪਾਕਿ ਭੇਜਿਆ ਗਿਆ। ਦੂਜੇ ਪਾਸੇ ਪਾਕਿਸਤਾਨ ਦਾ ਕਹਿਣਾ ਹੈ ਕਿ ਇਨ੍ਹਾਂ ਕੈਦੀਆਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਇਸ ਲਈ ਭਾਰਤ ਇਨ੍ਹਾਂ ਨੂੰ ਰਿਹਾਅ ਕਰ ਰਿਹਾ ਹੈ।
ਪਾਕਿਸਤਾਨ ਦੀ ਮਿਲਟਰੀ ਅਦਾਲਤ ਵਲੋਂ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਰਤ ਸਰਕਾਰ ਦਾ ਇਸ ਤਰ੍ਹਾਂ ਦਾ ਇਹ ਪਹਿਲਾ ਫੈਸਲਾ ਹੈ। ਭਾਰਤ ਸਰਕਾਰ ਨੂੰ ਉਮੀਦ ਹੈ ਕਿ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਭਾਰਤੀ ਕੈਦੀਆਂ ਨੂੰ ਵੀ ਪਾਕਿ ਸਰਕਾਰ ਰਿਹਾਅ ਕਰ ਦੇਵੇਗੀ। ਚੇਤੇ ਰਹੇ ਕਿ ਪਾਕਿ ਦੀਆਂ ਜੇਲ੍ਹਾਂ ਵਿਚ 132 ਭਾਰਤੀ ਕੈਦੀ ਬੰਦ ਹਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …