Breaking News
Home / ਪੰਜਾਬ / ਅੰਮ੍ਰਿਤਸਰ ‘ਚ ਵਿਰਾਸਤੀ ਸਟਰੀਟ ਦੀ ਇਸ਼ਤਿਹਾਰਬਾਜ਼ੀ ਸਬੰਧੀ ਉਠਣ ਲੱਗੇ ਸਵਾਲ

ਅੰਮ੍ਰਿਤਸਰ ‘ਚ ਵਿਰਾਸਤੀ ਸਟਰੀਟ ਦੀ ਇਸ਼ਤਿਹਾਰਬਾਜ਼ੀ ਸਬੰਧੀ ਉਠਣ ਲੱਗੇ ਸਵਾਲ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਦੋਸ਼
ਕਿਹਾ, ਨਿੱਜੀ ਕੰਪਨੀਆਂ ਨੂੰ ਇਸ਼ਤਿਹਾਰਬਾਜ਼ੀ ਦੇ ਠੇਕੇ ਦਿੱਤੇ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ‘ਚ ਬਣਾਈ ਗਈ ਵਿਰਾਸਤੀ ਸਟਰੀਟ ਦੀ ਇਸ਼ਤਿਹਾਰਬਾਜ਼ੀ ਉੱਤੇ ਨਿੱਜੀ ਕੰਪਨੀ ਨੂੰ ਦਿੱਤੇ ਗਏ ਠੇਕੇ ਉੱਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਵਿਰਾਸਤੀ ਸਟਰੀਟ ਅਕਾਲੀ-ਭਾਜਪਾ ਸਰਕਾਰ ਸਮੇਂ ਬਣਾਈ ਗਈ ਸੀ ਅਤੇ ਉਦੋਂ ਹੀ ਇੱਥੇ ਲੱਗੀਆਂ ਸਕਰੀਨਾਂ ਉੱਤੇ ਇਸ਼ਤਿਹਾਰਬਾਜ਼ੀ ਲਈ ਨਿੱਜੀ ਕੰਪਨੀ ਨੂੰ ਠੇਕਾ ਦਿੱਤਾ ਗਿਆ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਗਾਇਆ ਹੈ ਕਿ ਅਕਾਲੀਆਂ ਨੇ ਇੱਕ ਨਿੱਜੀ ਕੰਪਨੀ ਨੂੰ ਇਸ਼ਤਿਹਾਰਬਾਜ਼ੀ ਦਾ ਠੇਕਾ ਸਾਰੇ ਨਿਯਮ ਛਿੱਕੇ ਕੇ ਟੰਗ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਰਾਸ਼ੀ ‘ਤੇ ਜੈਪੁਰ ਆਧਾਰਿਤ ਇੱਕ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ।  ਜਾਖੜ ਨੇ ਕਿਹਾ ਕਿ ਕੁੱਝ ਲੋਕਾਂ ਨੂੰ ਨਿੱਜੀ ਫ਼ਾਇਦਾ ਦੇਣ ਦੇ ਮਕਸਦ ਦੇ ਨਾਲ ਇਹ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਅਕਾਲੀ ਦਲ ਇਸ ਮੁੱਦੇ ਉੱਤੇ ਸਪਸ਼ਟੀਕਰਨ ਦੇਵੇ।

Check Also

ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਨਿੱਤਰੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ

ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਮਿਲੀ ਹੈ ਸਜ਼ਾ ਫਰੀਦਕੋਟ/ਬਿਊਰੋ ਨਿਊਜ਼ : …