ਗਾਂਧੀ ਪਰਿਵਾਰ ਨੂੰ ਸਿਰੋਪਾ ਨਹੀਂ ਦਿੱਤਾ ਜਾਵੇਗਾ : ਪ੍ਰੋ ਬਡੂੰਗਰ
ਅੰਮ੍ਰਿਤਸਰ/ਬਿਊਰੋ ਨਿਊਜ਼
ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਤੋਂ ਬਾਅਦ ਸ਼ਨੀਵਾਰ ਨੂੰ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਰਾਹੁਲ ਗਾਂਧੀ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਸੀ ਅਤੇ ਸਿਰਫ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਵਾਈ ਅੱਡੇ ਉੱਤੇ ਪਹੁੰਚ ਕੇ ਉਨ੍ਹਾਂ ਦਾ ਸਵਾਗਤ ਕੀਤਾ। ਰਾਹੁਲ ਗਾਂਧੀ ਸ਼ਨੀਵਾਰ ਸ਼ਾਮ ਨੂੰ ਪੌਣੇ ਪੰਜ ਵਜੇ ਸ੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਉਨ੍ਹਾਂ ਪਰਿਕਰਮਾ ਕਰਕੇ ਤਕਰੀਬਨ 20 ਮਿੰਟ ਲਾਈਨ ਵਿਚ ਲੱਗਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਚੇਤੇ ਰਹੇ ਕਿ ਰਾਹੁਲ ਗਾਂਧੀ ਨੂੰ ਇਸ ਮੌਕੇ ਸਿਰੋਪਾ ਨਹੀਂ ਦਿੱਤਾ ਗਿਆ। ਰਾਹੁਲ ਗਾਂਧੀ ਨੇ ਮੱਥਾ ਟੇਕਣ ਤੋਂ ਬਾਅਦ ਬਾਹਰ ਸੰਗਤ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ। ਜ਼ਿਕਰਯੋਗ ਹੈ ਕਿ 2008 ਵਿਚ ਵੀ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਕਹਿਣਾ ਹੈ ਕਿ ਗਾਂਧੀ ਪਰਿਵਾਰ ਨੂੰ ਸਿਰੋਪਾ ਨਹੀਂ ਦਿੱਤਾ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …