ਕਿਹਾ, ਮੱਧ ਪ੍ਰਦੇਸ਼ ਦੀ ਸਰਕਾਰ ਨੂੰ ਬਰਤਰਫ ਕਰੋ ਅਤੇ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਵੀ ਸੁਣੋ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਨੇ 16 ਜ਼ਿਲ੍ਹਾ ਹੈੱਡਕੁਆਰਟਰਾਂ ਅਤੇ 2 ਸਬ ਡਵੀਜ਼ਨਾਂ ‘ਤੇ ਧਰਨੇ ਦਿੱਤੇ। ਰੋਸ ਮੁਜ਼ਾਹਰਿਆਂ ਉਪਰੰਤ ਕਿਸਾਨਾਂ ਨੇ ਜ਼ਿਲ੍ਹਾ ਅਧਿਕਾਰੀਆਂ ਜ਼ਰੀਏ ਪੰਜਾਬ ਦੇ ਮੁੱਖ ਮੰਤਰੀ ਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜੇ। ਮੰਗ ਪੱਤਰ ਵਿੱਚ ਮੱਧ ਪ੍ਰਦੇਸ਼ ਦੇ ਕਿਸਾਨਾਂ ‘ਤੇ ਅੰਨ੍ਹਾ ਜ਼ੁਲਮ ਢਾਹੁਣ ਵਾਲੀ ਮੱਧ ਪ੍ਰਦੇਸ਼ ਸਰਕਾਰ ਨੂੰ ਬਰਤਰਫ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਵੀ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ, ਕੁਰਕੀਆਂ ਅਤੇ ਹੋਰ ਜ਼ਲਾਲਤ ਭਰੀਆਂ ਕਾਰਵਾਈਆਂ ਮੁਕੰਮਲ ਬੰਦ ਹੋਣ। ਕਿਸਾਨ ਜਥੇਬੰਦੀਆਂ ਨੇ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਦਾ ਮੁਆਵਜ਼ਾ ਤੇ 1-1 ਮੈਂਬਰ ਨੂੰ ਸਰਕਾਰੀ ਨੌਕਰੀ ਆਦਿ ਵਰਗੀਆਂ ਹੋਰ ਕਈ ਮੰਗਾਂ ਬਾਰੇ ਗੱਲ ਕੀਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …