-11.8 C
Toronto
Wednesday, January 21, 2026
spot_img
Homeਪੰਜਾਬਪੰਜਾਬ ਕੈਬਨਿਟ ਨੇ ਲਾਈ ਕਈ ਫੈਸਲਿਆਂ 'ਤੇ ਮੋਹਰ

ਪੰਜਾਬ ਕੈਬਨਿਟ ਨੇ ਲਾਈ ਕਈ ਫੈਸਲਿਆਂ ‘ਤੇ ਮੋਹਰ

ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ‘ਚ ਔਰਤਾਂ ਦਾ ਰਾਖਵਾਂਕਰਨ 33 ਤੋਂ ਵਧਾ ਕੇ 50 ਫੀਸਦੀ ਕਰਨ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਅੱਜ ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਦਾ ਰਾਖਵਾਂਕਰਨ 33 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਦਾ ਰਾਖਾਵਾਂਕਰਨ ਵਧਾਉਣਾ ਕੈਪਟਨ ਸਰਕਾਰ ਦਾ ਮੁੱਖ ਚੋਣ ਵਾਅਦਾ ਸੀ। ਇਸ ਦਾ ਉਦੇਸ਼ ਸੂਬੇ ਵਿੱਚ ਮਹਿਲਾ ਸ਼ਸਕਤੀਕਰਨ ਸੀ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਚ ਸਥਾਪਤ ਕੀਤੇ ਜਾਣ ਵਾਲੇ ਮੈਗਾ ਫੂਡ ਪਾਰਕਾਂ ਨੂੰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਦੇ ਉਪਬੰਧਾਂ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਖਾਲਸਾ ਯੂਨੀਵਰਸਿਟੀ (ਰੀਪੀਲ) ਆਰਡੀਨੈਂਸ, 2017 ਨੂੰ ਐਕਟ ਵਿਚ ਤਬਦੀਲ ਕਰਨ ਲਈ ਬਜਟ ਇਜਲਾਸ ਵਿਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਇਕ ਸਦੀ ਤੋਂ ਵੱਧ ਸਮਾਂ ਪੁਰਾਣੇ ਮਾਣਮੱਤੇ ਖਾਲਸਾ ਕਾਲਜ ਦੀ ਸ਼ਾਨਦਾਰ ਵਿਰਾਸਤ ਤੇ ਅਮੀਰ ਵਿਰਸੇ ਨੂੰ ਬਚਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ।

RELATED ARTICLES
POPULAR POSTS