ਉਮੀਦਵਾਰ ਤੈਅ ਕਰਨ ਲਈ ਭਾਜਪਾ ਨੇ ਤਿੰਨ ਮੈਂਬਰੀ ਕਮੇਟੀ ਬਣਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਤਾਂ ਕਿਆਸਅਰਾਈਆਂ ਦਾ ਬਜ਼ਾਰ ਵੀ ਗਰਮ ਹੁੰਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਨੇ 17 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਤੈਅ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਵਿਚ ਰਾਜਨਾਥ ਸਿੰਘ, ਅਰੁਣ ਜੇਤਲੀ ਅਤੇ ਵੈਂਕਈਆ ਨਾਇਡੂ ਸ਼ਾਮਲ ਹਨ। ਜਾਣਕਾਰੀ ਮਿਲ ਰਹੀ ਹੈ ਕਿ ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਰਾਸ਼ਟਰਪਤੀ ਦਾ ਉਮੀਦਵਾਰ ਬਣਾਇਆ ਜਾ ਸਕਦਾ ਹੈ। ਮੀਡੀਆ ਵਿਚ ਚੱਲ ਰਹੀ ਖਬਰ ਮੁਤਾਬਕ ਯੂਪੀਏ ਦੀ ਸਹਿਯੋਗੀ ਐਨਸੀਪੀ ਦੇ ਇਕ ਸੀਨੀਅਰ ਆਗੂ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਕੋਲੋਂ ਅਜਿਹੇ ਸੰਕੇਤ ਮਿਲੇ ਹਨ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …