ਕਾਂਗਰਸ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ : ਸੁਖਬੀਰ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਅਤੇ ਭਾਜਪਾ ਦੇ ਵਫਦ ਨੇ ਅੱਜ ਸੁਖਬੀਰ ਬਾਦਲ ਤੇ ਵਿਜੇ ਸਾਂਪਲਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਸੌਂਪਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕੀਤੀ ਜਾਵੇ ਕਿਉਂਕਿ ਮਈਨਿੰਗ ਦੀ ਲੁੱਟ ਨੂੰ ਲੈ ਕੇ ਕਾਨੂੰਨ ਵਿਵਸਥਾ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਕਿਸਾਨਾਂ ਦੀ ਕਰਜ਼ ਮਾਫ਼ੀ ਨਾ ਹੋਣ ਲਈ ਸਭ ਤੋਂ ਵੱਡਾ ਦੋਸ਼ੀ ਹੈ। ਮਨਪ੍ਰੀਤ ਬਾਦਲ ਝੂਠ ਬੋਲ ਰਿਹਾ ਹੈ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਖਿਲਾਫ ਕਥਿਤ ਮਾਇਨਿੰਗ ਸਕੈਂਡਲ ਦੀ ਸੀਬੀਆਈ ਤੇ ਈਡੀ ਜਾਂਚ ਦੀ ਮੰਗ ਕੀਤੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …