ਗੁਰਦੁਆਰਾ ਗਿਆਨ ਗੋਦੜੀ ਸਬੰਧੀ 15 ਮੈਂਬਰੀ ਕਮੇਟੀ ਦਾ ਗਠਨ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ਵਿੱਚ ਨਾ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ। ਚੇਤੇ ਰਹੇ ਕਿ ਲੰਘੇ ਕੱਲ੍ਹ ਅਕਾਲੀ-ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ ਦਿੱਤੇ ਗਏ ਧਰਨਿਆਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਕਮੇਟੀ ਦੇ ਕਈ ਨੁਮਾਇੰਦੇ ਵਿੱਚ ਸ਼ਾਮਲ ਹੋਏ ਸਨ।
ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਕਿਸੇ ਵੀ ਸਿਆਸੀ ਧਰਨਿਆਂ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਹਰਿਦਵਾਰ ਵਿਖੇ ਗੁਰਦਵਾਰਾ ਗਿਆਨ ਗੋਦੜੀ ਸਾਹਿਬ ਦੇ ਪੁਰਾਤਨ ਅਸਥਾਨ ਦੀ ਪ੍ਰਾਪਤੀ ਲਈ 15 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਗੁਰਦਵਾਰਾ ਸਾਹਿਬ ਦੀ ਪ੍ਰਾਪਤੀ ਲਈ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਕੰਮ ਕਰੇਗੀ।
Home / ਪੰਜਾਬ / ਗਿਆਨੀ ਗੁਰਬਚਨ ਸਿੰਘ ਨੇ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ‘ਚ ਨਾ ਸ਼ਾਮਲ ਹੋਣ ਦੀ ਦਿੱਤੀ ਸਲਾਹ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …