ਕਿਸਾਨਾਂ ਨੂੰ ਪੈਰਾਂ ‘ਤੇ ਖੜ੍ਹਾ ਕਰਨਾ ਸਾਡੀ ਮੁੱਖ ਪਹਿਲ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨੀ ਕਰਜ਼ਿਆਂ ਦੇ ਪੱਕੇ ਹੱਲ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਪੈਰਾਂ ‘ਤੇ ਖੜ੍ਹਾ ਕੀਤਾ ਜਾ ਸਕੇ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸੈਸ਼ਨ ਉਠਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਪੈਰਾਂ ‘ਤੇ ਖੜ੍ਹਾ ਕਰਨਾ ਸਾਡੀ ਸਰਕਾਰ ਦੀ ਮੁੱਖ ਪਹਿਲ ਹੈ ਅਤੇ ਇਸ ਦਿਸ਼ਾ ਵਿੱਚ ਮੁੱਖ ਮੰਤਰੀ ਵੱਲੋਂ ਟੀ. ਹੱਕ ਕਮੇਟੀ ਬਣਾਈ ਗਈ ਹੈ ਜੋ ਕਿਸਾਨੀ ਦੇ ਸੁਧਾਰ ਲਈ ਆਪਣੀ ਰਿਪੋਰਟ ਦੇਵੇਗੀ। ਕਿਸਾਨਾਂ ਦੀ ਦਸ਼ਾ ਸੁਧਾਰਨ ਅਤੇ ਕਰਜ਼ਿਆਂ ਤੋਂ ਨਿਜਾਤ ਦਿਵਾਉਣ ਬਾਰੇ ਸਿੱਧੂ ਨੇ ਕਿਹਾ ਕਿ ਸਰਕਾਰ ਇਸ ਦੇ ਪੱਕੇ ਹੱਲ ਲਈ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਸਿਰ ਕਰਜ਼ਾ ਹੀ ਨਾ ਚੜ੍ਹੇ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …