Home / ਪੰਜਾਬ / ਤਖਤ ਸਾਹਿਬਾਨ ਦੇ ਜਥੇਦਾਰ ਇਕ ਵਾਰ ਫਿਰ ਉਲਝਬਾਜ਼ੀ ‘ਚ ਘਿਰੇ

ਤਖਤ ਸਾਹਿਬਾਨ ਦੇ ਜਥੇਦਾਰ ਇਕ ਵਾਰ ਫਿਰ ਉਲਝਬਾਜ਼ੀ ‘ਚ ਘਿਰੇ

ਗਿਆਨੀ ਗੁਰਬਚਨ ਸਿੰਘ ਨੇ ਪ੍ਰੋ. ਬਡੂੰਗਰ ਨੂੰ ਸਿਆਸੀ ਧਰਨਿਆਂ ਤੋਂ ਪਾਸੇ ਰਹਿਣ ਦੀ ਦਿੱਤੀ ਸੀ ਸਲਾਹ
ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਪ੍ਰੋ. ਬਡੂੰਗਰ ਧਰਨਿਆਂ ‘ਚ ਸ਼ਾਮਲ ਹੋ ਸਕਦੇ ਹਨ
ਚੰਡੀਗੜ੍ਹ/ਬਿਊਰੋ ਨਿਊਜ਼
ਤਖ਼ਤ ਸਾਹਿਬਾਨ ਦੇ ਜਥੇਦਾਰ ਇੱਕ ਵਾਰ ਫਿਰ ਉਲਝਣਬਾਜ਼ੀ ਵਿਚ ਘਿਰਦੇ ਜਾ ਰਹੇ ਹਨ।  ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਕਾਲੀ ਦਲ ਦੇ ਧਰਨਿਆਂ ਵਿੱਚ ਸ਼ਾਮਲ ਹੋ ਸਕਦੇ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪ੍ਰੋ. ਬਡੂੰਗਰ ਨੂੰ ਸਿਆਸੀ ਧਰਨਿਆਂ ਤੋਂ ਪਾਸੇ ਰਹਿਣ ਦੀ ਸਲਾਹ ਦਿੱਤੀ ਸੀ। ਇਸ ਦੇ ਉਲਟ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੋ. ਬਡੂੰਗਰ ਦੇ ਧਰਨਿਆਂ ਵਿੱਚ ਸ਼ਾਮਲ ਹੋਣ ਵਾਲੇ ਵਿਵਾਦ ਨੂੰ ਬੇਲੋੜਾ ਕਿਹਾ ਹੈ। ਉਨ੍ਹਾਂ ਕਿਹਾ ਸਿੱਖ ਧਰਮ ਵਿੱਚ ਧਰਮ ਤੇ ਰਾਜਨੀਤੀ ਦਾ ਸੁਮੇਲ ਹੈ। ਕਿਰਪਾਲ ਸਿੰਘ ਬਡੂੰਗਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਮੈਂਬਰ ਵੀ ਹਨ। ਇਸ ਲਈ ਉਹ ਕਿਸੇ ਸਮਾਜਿਕ ਮੁੱਦੇ ਲਈ ਧਰਨਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗਿਆਨੀ ਗੁਰਬਚਨ ਸਿੰਘ ਨੇ ਗਲਤੀ ਨਾਲ ਪ੍ਰੋ. ਬਡੂੰਗਰ ਹੋਰਾਂ ਨੂੰ ਇਹ ਗੱਲ ਕਹਿ ਦਿੱਤੀ ਹੋਵੇ।

Check Also

ਕੇਜਰੀਵਾਲ ਅਧਿਆਪਕਾਂ ਦੇ ਧਰਨੇ ‘ਚ ਹੋਏ ਸ਼ਾਮਲ

ਕਿਹਾ : ਇਕ ਮੌਕਾ ਛੋਟੇ ਭਰਾ ਨੂੰ ਦਿਓ, ਜੇ ਕੰਮ ਨਾ ਕੀਤਾ ਤਾਂ ਲੱਤ ਮਾਰ …