Breaking News
Home / ਪੰਜਾਬ / ਕੈਪਟਨ ਸਰਕਾਰ ਦਾ ਪਲੇਠਾ ਬਜਟ ਇਜਲਾਸ ਅੱਜ ਹੋਇਆ ਸ਼ੁਰੂ

ਕੈਪਟਨ ਸਰਕਾਰ ਦਾ ਪਲੇਠਾ ਬਜਟ ਇਜਲਾਸ ਅੱਜ ਹੋਇਆ ਸ਼ੁਰੂ

ਕੇਪੀ ਐਸ ਗਿੱਲ ਨੂੰ ਸ਼ਰਧਾਂਜਲੀ ਦੇਣ ‘ਤੇ ਹੋਇਆ ਹੰਗਾਮਾ ਤੇ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ‘ਚ ਨਵੀਂ ਕਾਂਗਰਸ ਸਰਕਾਰ ਦਾ ਪਹਿਲਾ ਬਜਟ ਇਜਲਾਸ ਅੱਜ ਭਰਪੂਰ ਹੰਗਾਮਿਆਂ ਨਾਲ ਸ਼ੁਰੂ ਹੋਇਆ। ਬਜਟ ਇਜਲਾਸ ਦੀ ਸ਼ੁਰੂਆਤ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇ ਕੇ ਕੀਤੀ ਗਈ। ਇਸ ਦੌਰਾਨ  ਕੇ. ਪੀ. ਐੱਸ. ਗਿੱਲ ਨੂੰ ਦਿੱਤੀ ਗਈ ਸ਼ਰਧਾਂਜਲੀ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਵਿਚੋਂ ਵਾਕਆਊਟ ਕੀਤਾ। ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਪਰ ਭਾਜਪਾ ਦੀ ਲੀਡਰਸ਼ਿਪ ਅਕਾਲੀ ਦਲ ਨਾਲ ਤੁਰਨ ਦੀ ਬਜਾਏ ਅੰਦਰ ਹੀ ਬੈਠੀ ਰਹੀ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਵੀ ਵਿਧਾਨ ਸਭਾ ਵਿਚ ਜਬਰਦਸਤ ਹੰਗਾਮਾ ਕੀਤਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਵੀ ਗਿੱਲ ਨੂੰ ਦਿੱਤੀ ਗਈ ਸ਼ਰਧਾਂਜਲੀ ਦਾ ਵਿਰੋਧ ਕੀਤਾ। ਬੈਂਸ ਭਰਾਵਾਂ ਨੇ ਇਸ ਮੁੱਦੇ ‘ਤੇ ਅਕਾਲੀਆਂ ਦਾ ਸਾਥ ਦਿੰਦਿਆਂ ਵਾਕਆਊਟ ਕੀਤਾ। ਵਿਰੋਧੀ ਧਿਰਾਂ ਦੀ ਅਲੋਚਨਾ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਅਕਾਲੀ ਸਰਕਾਰ ਸਮੇਂ ਚਿੱਟੇ ਨਾਲ ਮਰੇ ਨੌਜਵਾਨਾਂ ਨੂੰ ਵੀ ਸ਼ਰਧਾਂਜਲੀ ਦਿੰਦੇ ਹਨ। ਜ਼ਿਕਰਯੋਗ ਹੈ ਕਿ ਇਹ ਬਜਟ ਇਜਲਾਸ 14 ਜੂਨ ਤੋਂ 23 ਜੂਨ ਤੱਕ ਚਲੇਗਾ। 20 ਜੂਨ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਚਾਲੂ ਵਰ੍ਹੇ ਦਾ ਬਜਟ ਪੇਸ਼ ਕਰਨਗੇ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …