17 ਜੁਲਾਈ ਤੱਕ ਭਰੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀਆਂ ਭਰਨ ਲਈ 17 ਜੁਲਾਈ ਦੀ ਤਰੀਕ ਦਾ ਐਲਾਨ ਕੀਤਾ । ਭਾਰਤ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਸਰਗਰਮੀਆਂ ਵੀ ਵਧ ਗਈਆਂ ਹਨ। ਐਨਡੀਏ ਨੂੰ ਰਾਸ਼ਟਰਪਤੀ ਅਹੁਦੇ ਲਈ ਹਾਲੇ 17,000 ਵੋਟਾਂ ਦੀ ਹੋਰ ਲੋੜ ਹੈ। ਭਾਰਤੀ ਜਨਤਾ ਪਾਰਟੀ ਦੇ 3 ਸੀਨੀਅਰ ਮੰਤਰੀਆਂ ਰਾਜਨਾਥ ਸਿੰਘ, ਵੈਂਕਈਆ ਨਾਇਡੂ ਤੇ ਅਰੁਣ ਜੇਤਲੀ ਦੇ ਅਧਾਰਿਤ ਇਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਗੈਰ-ਐਨਡੀਏ ਤੇ ਗੈਰ-ਯੂਪੀਏ ਦੀਆਂ ਉਨ੍ਹਾਂ ਪਾਰਟੀਆਂ ਨਾਲ ਗੱਲ ਕਰੇਗੀ ਜਿਨ੍ਹਾਂ ਨੇ ਹਾਲੇ ਕਿਸੇ ਨੂੰ ਸਮਰਥਨ ਦੇਣ ਦਾ ਫੈਸਲਾ ਨਹੀਂ ਲਿਆ। ਦੂਜੇ ਪਾਸੇ ਵਿਰੋਧੀ ਵੀ ਆਪਣੀ ਪਸੰਦ ਦਾ ਰਾਸ਼ਟਰਪਤੀ ਬਣਾਉਣ ਲਈ ਪੂਰਾ ਜ਼ੋਰ ਲਾ ਰਹੇ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …