-1.1 C
Toronto
Friday, February 13, 2026
spot_img
Homeਪੰਜਾਬਕੈਪਟਨ ਸਰਕਾਰ ਛੇਤੀ ਹੀ ਵਾੲ੍ਹੀਟ ਪੇਪਰ ਕਰੇਗੀ ਜਾਰੀ

ਕੈਪਟਨ ਸਰਕਾਰ ਛੇਤੀ ਹੀ ਵਾੲ੍ਹੀਟ ਪੇਪਰ ਕਰੇਗੀ ਜਾਰੀ

ਅਕਾਲੀ-ਭਾਜਪਾ ਸਰਕਾਰ ਸਮੇਂ ਸੂਬੇ ਵਿਚ ਪੈਦਾ ਹੋਏ ਵਿੱਤੀ ਸੰਕਟ ਦਾ ਹੋਵੇਗਾ ਪਰਦਾਫਾਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਛੇਤੀ ਹੀ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਇਹ ਵ੍ਹਾਈਟ ਪੇਪਰ ਅਕਾਲੀ-ਭਾਜਪਾ ਦੇ ਪਿਛਲੇ ਕਾਰਜਕਾਲ ਦੇ ਦੁਰਪ੍ਰਬੰਧਾਂ ਕਾਰਨ ਸੂਬੇ ਵਿੱਚ ਪੈਦਾ ਹੋਏ ਵਿੱਤੀ ਸੰਕਟ ਦਾ ਪਰਦਾਫਾਸ਼ ਕਰੇਗਾ। ਉਹ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪ੍ਰਸ਼ਨ ਕਾਲ ਦੌਰਾਨ ਬੋਲ ਰਹੇ ਸਨ। ਉਨ੍ਹਾਂ ਨੇ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੀ ਕਾਇਆ ਕਲਪ ਕਰਨ ਦਾ ਐਲਾਨ ਵੀ ਕੀਤਾ ਹੈ।

RELATED ARTICLES
POPULAR POSTS