Breaking News
Home / ਭਾਰਤ / ਬਾਬਾ ਰਾਮਦੇਵ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ

ਬਾਬਾ ਰਾਮਦੇਵ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ

ਰੋਹਤਕ/ਬਿਊਰੋ ਨਿਊਜ਼
‘ਭਾਰਤ ਮਾਤਾ ਦੀ ਜੈ’ ਨਾਅਰਾ ਲਾਉਣ ਤੋਂ ਇਨਕਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਸਾਲ ਕੀਤੀ ਗਈ ਟਿੱਪਣੀ ਨੂੰ ਲੈ ਕੇ ਹਰਿਆਣਾ ਦੀ ਅਦਾਲਤ ਨੇ ਬਾਬਾ ਰਾਮਦੇਵ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਰੋਹਤਕ ਦੇ ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰੀਸ਼ ਗੋਇਲ ਨੇ ਮਾਮਲੇ ਵਿੱਚ ਅਗਲੀ ਸੁਣਵਾਈ ਦੀ ਤਾਰੀਖ ਤਿੰਨ ਅਗਸਤ ਤੈਅ ਕਰਦਿਆਂ ਰਾਮਦੇਵ ਖ਼ਿਲਾਫ਼ ਵਾਰੰਟ ਜਾਰੀ ਕੀਤਾ ਹੈ। ਚੇਤੇ ਰਹੇ ਕਿ ਪਿਛਲੇ ਸਾਲ ਅਪ੍ਰੈਲ ਵਿੱਚ ਸਦਭਾਵਨਾ  ਸੰਮੇਲਨ ਵਿੱਚ ਰਾਮਦੇਵ ਨੇ ਟਿੱਪਣੀ ਕੀਤੀ ਸੀ ਕਿ ਕਾਨੂੰਨ ਦਾ ਰਾਜ ਹੈ ਨਹੀਂ ਤਾਂ ਉਹ ‘ਭਾਰਤ ਮਾਤਾ ਦੀ ਜੈ’ ਦਾ ਨਾਅਰਾ ਨਾ ਲਾਉਣ ਵਾਲੇ ਲੱਖਾਂ ਲੋਕਾਂ ਦਾ ਸਿਰ ਕਲਮ ਕਰ ਚੁੱਕੇ ਹੁੰਦੇ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …