ਸਿਮਰਜੀਤ ਸਿੰਘ ਬੈਂਸ ਨੂੰ ਪੂਰੇ ਸੈਸ਼ਨ ਵਿਚੋਂ ਕੀਤਾ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਵੀ ਹੰਗਾਮੇ ਦੀ ਭੇਟ ਚੜ੍ਹ ਗਿਆ। ਇਸ ਕਾਰਨ ਸਪੀਕਰ ਨੂੰ ਸਮੇਂ ਤੋਂ ਪਹਿਲਾਂ ਹੀ ਸਦਨ ਮੁਲਤਵੀ ਕਰਨਾ ਪਿਆ। ਪ੍ਰਸ਼ਨ ਕਾਲ ਸਮੇਂ ਕਿਸਾਨ ਕਰਜ਼ੇ ਬਾਰੇ ਚਰਚਾ ‘ਤੇ ਨਵਜੋਤ ਸਿੱਧੂ ਵੱਲੋਂ ਕਥਿਤ ਗਾਲ੍ਹ ਕੱਢਣ ਦੇ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਤੇ ਵਾਕ ਆਊਟ ਕੀਤਾ।
ਸਿਫ਼ਰ ਕਾਲ ਦੇ ਦੌਰਾਨ ਆਮ ਆਦਮੀ ਪਾਰਟੀ ਨੇ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਮਾਮਲਾ ਉਠਾਉਣਾ ਚਾਹਿਆ, ਪਰ ਸਪੀਕਰ ਨੇ ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਾ ਦਿੱਤੀ। ਇਸ ਕਾਰਨ ‘ਆਪ’ ਆਗੂਆਂ ਨੇ ਸਦਨ ਵਿਚ ਹੰਗਾਮਾ ਕੀਤਾ ਤੇ ਸਪੀਕਰ ‘ਤੇ ਫਾਈਲਾਂ ਸੁੱਟੀਆਂ। ਫਾਈਲਾਂ ਸੁੱਟਣ ਕਾਰਨ ਹੀ ਸਪੀਕਰ ਵੱਲੋਂ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਪੂਰੇ ਸੈਸ਼ਨ ਵਿਚੋਂ ਬਾਹਰ ਕਰ ਦਿੱਤਾ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …