-19.3 C
Toronto
Friday, January 30, 2026
spot_img
Homeਪੰਜਾਬਪੰਜਾਬ 'ਚ ਹਵਾਈ ਸਫਰ ਨੂੰ ਹੁਲਾਰਾ ਦੇਣ ਲਈ ਤਿੰਨ ਧਿਰੀ ਸਮਝੌਤਾ

ਪੰਜਾਬ ‘ਚ ਹਵਾਈ ਸਫਰ ਨੂੰ ਹੁਲਾਰਾ ਦੇਣ ਲਈ ਤਿੰਨ ਧਿਰੀ ਸਮਝੌਤਾ

ਲੁਧਿਆਣਾ, ਬਠਿੰਡਾ, ਪਠਾਨਕੋਟ ਤੇ ਆਦਮਪੁਰ ਤੋਂ ਉਡਣਗੇ ਜਹਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਹਵਾਈ ਸਫਰ ਨੂੰ ਹੁਲਾਰਾ ਦੇਣ ਵੱਲ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਪਟਨ ਸਰਕਾਰ ਨੇ ਦੇਸ਼ ਦੇ ਮੁੱਖ ਪ੍ਰੋਗਰਾਮ ਉਡਾਣ ਹੇਠ ਭਾਰਤ ਸਰਕਾਰ ਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਨਾਲ ਸਹਿਮਤੀ ਪੱਤਰ ‘ਤੇ ਦਸਤਖਤ ਕੀਤੇ ਹਨ। ਇਸ ਤਿੰਨ ਧਿਰੀ ਸਮਝੌਤੇ ‘ਤੇ ਭਾਰਤ ਸਰਕਾਰ ਵੱਲੋਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸੰਯੁਕਤ ਸਕੱਤਰ ਊਸ਼ਾ ਪਾਂਧੀ, ਪੰਜਾਬ ਸਰਕਾਰ ਵੱਲੋਂ ਸ਼ਹਿਰੀ ਹਵਾਬਾਜ਼ੀ ਸਕੱਤਰ ਤੇਜਵੀਰ ਸਿੰਘ ਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਕਾਰਜਕਾਰੀ ਡਾਇਰੈਕਟਰ ਜੀ.ਕੇ. ਚੌਕਿਆਲ ਨੇ ਹਸਤਾਖਰ ਕੀਤੇ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਪਹਿਲਕਦਮੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਲੁਧਿਆਣਾ ਦੇ ਵਪਾਰ ਤੇ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਵੱਡੀ ਪੱਧਰ ‘ਤੇ ਨੌਕਰੀਆਂ ਪੈਦਾ ਕਰਨ ਵਿੱਚ ਮਦਦ ਮਿਲੇਗੀ। ਇਸ ਸਕੀਮ ਦੇ ਹੇਠ ਬਠਿੰਡਾ, ਲੁਧਿਆਣਾ, ਪਠਾਨਕੋਟ ਤੇ ਆਦਮਪੁਰ ਦੇ ਚਾਰ ਹਵਾਈ ਅੱਡਿਆਂ ਦਾ ਪੰਜ ਪ੍ਰਸਤਾਵਾਂ ਰਾਹੀਂ ਸੰਪਰਕ ਸਾਧਿਆ ਗਿਆ ਹੈ।

RELATED ARTICLES
POPULAR POSTS