7.6 C
Toronto
Monday, November 3, 2025
spot_img
Homeਪੰਜਾਬਵਿਧਾਨ ਸਭਾ 'ਚ ਪਾਣੀਆਂ 'ਤੇ ਵਿਰੋਧ ਦੀਆਂ ਛੱਲਾਂ

ਵਿਧਾਨ ਸਭਾ ‘ਚ ਪਾਣੀਆਂ ‘ਤੇ ਵਿਰੋਧ ਦੀਆਂ ਛੱਲਾਂ

1ਵਿਧਾਇਕਾਂ ਨੂੰ ਰੋਕਣ ‘ਤੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਵਿਰੋਧੀ ਧਿਰ ਨੇ ਤੇਵਰ ਦਿਖਾਉਂਦਿਆਂ ਦਰਿਆਈ ਪਾਣੀਆਂ ਅਤੇ ਵਿਧਾਇਕਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਣ ਉੱਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਪਾਲ ਪ੍ਰੋ. ઠਕਪਤਾਨ ਸਿੰਘ ਸੋਲੰਕੀ ਦੇ ਭਾਸ਼ਣ ਦਾ ਬਾਈਕਾਟ ਕੀਤਾ। ਰਾਜਪਾਲ ਨੇ ਦਰਿਆਈ ਪਾਣੀਆਂ ਦਾ ਮੁੱਦਾ ਕੌਮਾਂਤਰੀ ਤੇ ਕੌਮੀ ਪੱਧਰ ਉੱਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਉੱਤੇ ਜ਼ੋਰ ਦਿੱਤਾ। ਰਾਜਪਾਲ ਵੱਲੋਂ 14ਵੀਂ ਵਿਧਾਨ ਸਭਾ ਦੇ ਅੰਤਿਮ ਸੈਸ਼ਨ ਨੂੰ ਸੰਬੋਧਨ ਕਰਨ ਦੇ ਨਾਲ ਹੀ ਕਾਂਗਰਸ ਵਿਧਾਇਕ ਦਲ ਦੇ ਆਗੂ ਚਰਨਜੀਤ ਸਿੰਘ ਚੰਨੀ ਨੇ ਕਾਂਗਰਸੀ ઠਵਿਧਾਇਕਾਂ ਨੂੰ ਵਿਧਾਨ ਸਭਾ ਵਿਚ ਦਾਖ਼ਲ ਹੋਣ ਤੋਂ ਰੋਕਣ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਮਹਿਲਾ ਦਿਵਸ ਮੌਕੇ ਵੀ ਔਰਤ ਵਿਧਾਇਕਾਂ ਨੂੰ ਨਹੀਂ ਬਖ਼ਸ਼ਿਆ ઠਗਿਆ। ਵਿਧਾਇਕਾਂ ਨੂੰ ਪੁਲਿਸ ਨੇ ਧੱਕੇ ਮਾਰੇ। ਇਹ ਲੋਕਤੰਤਰ ਦੇ ਇਤਿਹਾਸ ਵਿੱਚ ਕਾਲਾ ਦਿਨઠਹੈ। ਉਨ੍ਹਾਂ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ। ਰਾਜਪਾਲ ਨੇ ਥੋੜ੍ਹੀ ਦੇਰ ਖਾਮੋਸ਼ੀ ਨਾਲ ਚੰਨੀ ਦੀ ਗੱਲ ਸੁਣ ਕੇ ਬੈਠ ਜਾਣ ਲਈ ਕਿਹਾ ਪਰ ਕਾਂਗਰਸੀ ਵਿਧਾਇਕ ਨਾਅਰੇਬਾਜ਼ੀ ਕਰਦੇ ਰਾਜਪਾਲ ਦੇ ਸਾਹਮਣੇ ਆ ਗਏ। ਸ਼ੋਰ ਸ਼ਰਾਬੇ ਦੌਰਾਨ ਹੀ ਰਾਜਪਾਲ ਨੇ ਭਾਸ਼ਣ ਪੜ੍ਹਨਾ ਸ਼ੁਰੂ ਕਰ ਦਿੱਤਾ ਅਤੇ ਕਾਂਗਰਸ ਵਿਧਾਇਕ ਦਸ ਮਿੰਟ ਬਾਅਦ ਪਾਣੀਆਂ ਦੇ ਮੁੱਦੇ ਉੱਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਦਨ ਵਿਚੋਂ ਵਾਕਆਊਟ ਕਰ ਗਏ।ਰਾਜਪਾਲ ਨੇ ਕਿਹਾ ਕਿ ਪੰਜਾਬ ਦੇ ਸਿਰ ‘ਤੇ ਦਰਿਆਈ ਪਾਣੀਆਂ ਦੀ ਵੰਡ ਦਾ ਮਾਮਲਾ ਲਟਕ ਰਿਹਾ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਦੀ ਖੇਤੀਬਾੜੀ ਵਾਲੀ 27 ਫ਼ੀਸਦ ਜ਼ਮੀਨ ਸਿੰਜਾਈ ਲਈ ਦਰਿਆਈ ਪਾਣੀਆਂ ‘ਤੇ ਨਿਰਭਰ ਹੈ ਅਤੇ ਜੇਕਰ ਟਿਊਬਵੈੱਲ ‘ਤੇ ਸਿੰਜਾਈ ਨਿਰਭਰਤਾ ਬਰਕਰਾਰ ਰਹੀ ਤਾਂ ਭਵਿੱਖ ਵਿੱਚ ਸੂਬਾ ਮਾਰੂਥਲ ਬਣ ਜਾਵੇਗਾ। ਰਾਜਪਾਲ ਨੇ ਕੇਂਦਰੀ ਬਜਟ ਵਿੱਚ ਖੇਤੀ ਉੱਤੇ ਜ਼ੋਰ ਦੇਣ ਲਈ ਖੁਸ਼ੀ ਪ੍ਰਗਟ ਕੀਤੀ ਪਰ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ, ਕਰਜ਼ੇ, ਖੇਤੀ ਬੀਮਾ ਨੀਤੀ ਆਦਿ ਮਾਮਲੇ ਉੱਤੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਉਭਾਰਨ ਵਾਲੀਆਂ ਮੀਡੀਆ ਤੇ ਹੋਰ ਰਿਪੋਰਟਾਂ ਨੂੰ ਰੱਦ ਕਰਦਿਆਂ ਰਾਜਪਾਲ ਨੇ ਕਿਹਾ ਕਿ ਏਮਜ਼ ਦੀ ਰਿਪੋਰਟ ਮੁਤਾਬਕ ਪੰਜਾਬ ਦੀ ਕੁੱਲ ਵਸੋਂ ਵਿਚੋਂ ਕੇਵਲ 0.13 ਫ਼ੀਸਦ ਲੋਕ ਨਸ਼ਿਆਂ ਦੇ ਆਦੀ ਹਨ। ਨਸ਼ਿਆਂ ਖ਼ਿਲਾਫ਼ ਮੁਹਿੰਮ ਲਈ ਪੁਲਿਸ ਦੀ ਪਿੱਠ ਥਪਥਪਾਈ। ਰਾਜਪਾਲ ઠਨੇ ਧਾਰਮਿਕ ਯਾਤਰਾ ਤੇ ਸੰਗਤ ਦਰਸ਼ਨਾਂ ਨੂੰ ਤਜਰਬੇਕਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਲੋਕ ਪੱਖੀ ਨਜ਼ਰੀਏ ਦੀ ਦੇਣ ਦੱਸਿਆ। ਕੇਂਦਰ ਦੀ ਐਨਡੀਏ ਸਰਕਾਰ ਵੱਲੋਂ 1984 ਦੇ ਕਤਲੇਆਮ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ ਪੰਜ ਲੱਖ ਰੁਪਏ ਕਰਨ ਦਾ ਸਵਾਗਤ ਕਰਦਿਆਂ ਪ੍ਰੋ. ਸੋਲੰਕੀ ਨੇ ਕਿਹਾ ਕਿ ਪੀੜਤਾਂ ਲਈ ਅਜੇ ਬਹੁਤ ਕੁਝ ਕੀਤੇ ਜਾਣ ਦੀ ਲੋੜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਬੇਹੱਦ ਘਿਨਾਉਣੀਆਂ ਤੇ ਅਮਨ ਸ਼ਾਂਤੀ ਲਈ ਗੰਭੀਰ ਚੁਣੌਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਇਨ੍ਹਾਂ ਖੌਫ਼ਨਾਕ ਕਾਰਵਾਈਆਂ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈਆਂ ਕੀਤੀਆਂ ਹਨ। ਗੁਰੂ ਗ੍ਰੰਥ ਸਾਹਿਬ ਦੀ ਧਾਰਮਿਕ ਬੇਅਦਬੀ ਦੇ ਕੁੱਲ 13 ਕੇਸਾਂ ਵਿੱਚੋਂ ਸੱਤ ਦਾ ਪਹਿਲਾਂ ਹੀ ਪਤਾ ਲਾ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਕੀ ਰਹਿੰਦੇ ਛੇ ਅਜਿਹੇ ਕੇਸਾਂ ‘ਚੋਂ ਦੋ ਕੇਸ ਸੀਬੀਆਈ ਹਵਾਲੇ ਕੀਤੇ ਗਏ ਹਨ। ਰਾਜਪਾਲ ਨੇ ઠਬਹਿਬਲ ਕਲਾਂ ઠਵਿਖੇ ਪੁਲਿਸ ਗੋਲੀ ਨਾਲ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੇ ਮਾਮਲੇ ਦੀ ਜਾਂਚ ਬਾਰੇ ਚੁੱਪ ਵੱਟੀ ਰੱਖੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਗੀਨ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਵਚਨਬੱਧ ਹੈ।

RELATED ARTICLES
POPULAR POSTS