ਬਰੈਂਪਟਨ/ਡਾ.ਝੰਡ : ਡਾ. ਸੰਪੂਰਨ ਸਿੰਘ ਚਾਨੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ ਫ਼ਾਦਰ ਡੇਅ ਅਤੇ ਮਦਰ ਡੇਅ ਬਾਰੇ ਸਮਾਗ਼ਮ 18 ਜੂਨ ਦਿਨ ਐਤਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਤੋਂ ਛੇ ਵਜੇ ਤੱਕ ‘ਸਲੈਡਡੌਗ ਪਾਰਕ’ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗ਼ਮ ਵਿੱਚ ਐੱਮ.ਪੀ. ਰਾਜ ਗਰੇਵਾਲ, ਐੱਮ.ਪੀ.ਪੀ. ਜਗਮੀਤ ਸਿੰਘ, ਸਿਟੀ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਕੂਲ-ਟਰੱਸਟੀ ਹਰਕੀਰਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਰਹੇ ਹਨ। ਪ੍ਰੋਗਰਾਮ ਨੂੰ ਰੌਚਕ ਬਨਾਉਣ ਲਈ ਗੀਤਾਂ ਤੇ ਕਵਿਤਾਵਾਂ ਦਾ ਦੌਰ ਚੱਲੇਗਾ। ਇਸ ਦੌਰਾਨ ਕਲੱਬ ਦੇ ‘ਸੀਨੀਅਰ-ਮੋਸਟ ਫ਼ਾਦਰ ਤੇ ਮਦਰ’ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਚਾਹ-ਪਾਣੀ ਆਦਿ ਦਾ ਪ੍ਰਬੰਧ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਤੱਗੜ ਨੂੰ 416-878-3711 ਜਾਂ ਸਕੱਤਰ ਬੰਤ ਸਿੰਘ ਰਾਉ ਨੂੰ 905-861-1861 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਟੀਲ ਪਲਾਂਟ ਦੇ ਵਰਕਰਾਂ ਨਾਲ ਕੀਤੀ ਗੱਲਬਾਤ
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਨੂੰ ਟਰਾਂਜਿਟ ਕਰਮਚਾਰੀਆਂ ਅਤੇ ਸਥਾਨਕ ਮੇਅਰ ਮੈਥਿਊ ਸ਼ੂਮੇਕਰ ਨੂੰ ਮਿਲਣ …