ਲੰਡਨ : ਕਈ ਬੈਂਕਾਂ ਦਾ ਕਰਜ਼ਾ ਨਾ ਮੋੜਨ ਦੇ ਮਾਮਲੇ ਵਿਚ ਲੋੜੀਂਦਾ ਭਾਰਤੀ ਕਾਰੋਬਾਰੀ ਵਿਜੇ ਮਾਲਿਆ ਭਾਰਤ ਹਵਾਲਗੀ ਮਾਮਲੇ ਦੀ ਸੁਣਵਾਈ ਲਈ ਵੈਸਟ ਮਨਿਸਟਰ ਦੀ ਅਦਾਲਤ ਵਿਚ ਪੇਸ਼ ਹੋਇਆ। ਅਦਾਲਤ ਨੇ 4 ਦਸੰਬਰ ਤੱਕ ਮਾਲਿਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਨੂੰ ਤੈਅ ਕਰ ਦਿੱਤੀ।
ਸੁਣਵਾਈ ਤੋਂ ਬਾਅਦ ਵਿਜੇ ਮਾਲਿਆ ਨੇ ਕਿਹਾ ਕਿ ਉਹ ਮੀਡੀਆ ਨੂੰ ਜਵਾਬਦੇਹ ਨਹੀਂ ਹੈ ਅਤੇ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦੇਵੇਗਾ।ઠਜ਼ਿਕਰਯੋਗ ਹੈ ਕਿ ਮਾਲਿਆ ਦੀ ਕਿੰਗਫਿਸ਼ਰ ਏਅਰਲਾਈਨ ਨੇ ਬੈਂਕਾਂ ਦਾ ਕਰੀਬ 9000 ਕਰੋੜ ਰੁਪਏ ਦਾ ਕਰਜ਼ਾ ਵਾਪਸ ਨਹੀਂ ਕੀਤਾ। ਇਸ ਮਾਮਲੇ ਵਿਚ ਉਹ ਭਾਰਤ ਵਿਚ ਲੋੜੀਂਦਾ ਹੈ। ਉਹ ਮਾਰਚ, 2016 ਤੋਂ ਬ੍ਰਿਟੇਨ ਵਿਚ ਹੈ।
Check Also
ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੂੰ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ …