ਮੌਤਾਂ ਦੀ ਗਿਣਤੀ ਚਾਰ ਹੋਈ, ਹਰਿਆਣਾ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ
ਪਾਣੀਪਤ: ਹਰਿਆਣਾ ਦੇ ਪਾਣੀਪਤ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ ਪਹਿਲੀ ਪਾਤਸ਼ਾਹੀ ਵਿਚ ਗੁੰਬਦ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ।
ਐੱਨਡੀਆਰਐੱਫ ਤੇ ਐੱਸਡੀਆਰਐੱਫ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਘਟਨਾ ਤੋਂ 27 ਘੰਟੇ ਮਗਰੋਂ ਤਿੰਨ ਮਜ਼ਦੂਰਾਂ ਦੀਆਂ ਲਾਸ਼ਾਂ ਮਲਬੇ ਹੋਠੋਂ ਕੱਢੀਆਂ ਹਨ। ਅਜੇ ਦੋ ਹੋਰ ਵਿਅਕਤੀ ਲਾਪਤਾ ਦੱਸੇ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨੇ ਮੌਕੇ ਦਾ ਦੌਰਾ ਕਰਕੇ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਉਨ੍ਹਾਂ ਇਸ ਘਟਨਾ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਅਤੇ ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਤੇ ਘੱਟ ਗੰਭੀਰ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਹਾਦਸੇ ਦੀ ਜਾਂਚ ਲਈ ਐਸਡੀਐਮ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਵੀ ਨਿਰਦੇਸ਼ ਦਿੱਤਾ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …