ਸਾਬਕਾ ਐਮ ਪੀ ਰੂਬੀ ਢੱਲਾ ਨੇ ਪਿੰਡ ਬੀੜ ਬੰਸੀਆਂ ਵਿਚ ਲੱਗ ਰਹੇ ਕੈਮਰਿਆਂ ਦਾ ਲਿਆ ਜਾਇਜ਼ਾ
ਗੁਰਾਇਆ/ਬਿਊਰੋ ਨਿਊਜ਼
ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੈਨੇਡਾ ਦੀ ਸੰਗਤ ਵੱਲੋਂ 100 ਗੁਰੂਘਰਾਂ ਵਿੱਚ ਸੀਸੀਟੀਵੀ ਕੈਮਰੇ ਲਗਵਾਏ ਜਾ ਰਹੇ ਹਨ। ਇਹ ਕੈਮਰੇ ਗੁਰੂ ਘਰ ਸੇਵਾ ਸੁਸਾਇਟੀ ਵੱਲੋਂ ਲਗਾਏ ਜਾ ਰਹੇ ਹਨ। ਇਸੇ ਤਹਿਤ ਕੈਨੇਡਾ ਦੀ ਸਾਬਕਾ ਐਮ.ਪੀ. ਰੂਬੀ ਢੱਲਾ ਨੇ ਪਿੰਡ ਬੀੜ ਬੰਸੀਆਂ ਵਿੱਚ ਲੱਗ ਰਹੇ ਸੀਸੀਟੀਵੀ ਕੈਮਰਿਆਂ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।
ਕੈਨੇਡਾ ਦੀ ਸਾਬਕਾ ਮੈਂਬਰ ਪਾਰਲੀਮੈਂਟ ਰੂਬੀ ਢੱਲਾ ਦਾ ਪਿੰਡ ਬੀੜ ਬੰਸੀਆਂ ਪੁੱਜਣ ‘ਤੇ ਬੀ.ਬੀ.ਸੀ ਟੋਰਾਂਟੋ ਅਤੇ ਗਾਉਂਦਾ ਪੰਜਾਬ ਰੇਡੀਓ ਦੇ ਪ੍ਰਧਾਨ ਜੋਗਿੰਦਰ ਸਿੰਘ ਬਾਸੀ ਨੇ ਸਵਾਗਤ ਕੀਤਾ। ਗੁਰੂ ਘਰ ਵਿੱਚ ਮੱਥਾ ਟੇਕਣ ਉਪਰੰਤ ਰੂਬੀ ਢੱਲਾ ਨੇ ਗੁਰਦੁਆਰੇ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੇ ਕੰਮ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਗੁਰੂ ਘਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਸਾਇਟੀ ਵੱਲੋਂ ਇਹ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਸਮੁੱਚੇ ਸਿੱਖ ਭਾਈਚਾਰੇ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਗੁਰੂ ਗ੍ਰੰਥ ਸਾਹਿਬ ਹੀ ਸਿੱਖਾਂ ਦਾ ਇਸ਼ਟ ਹੈ ਅਤੇ ਇਸ ਨੂੰ ਕਿਸੇ ਤਰ੍ਹਾਂ ਦੀ ਆਂਚ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰੂ ਘਰ ਸੇਵਾ ਸੁਸਾਇਟੀ ਵੱਲੋਂ ਪੰਜਾਬ ਦੇ 100 ਪਿੰਡਾਂ ਦੇ ਗੁਰੂ ਘਰਾਂ ਵਿੱਚ ਲਗਵਾਏ ਜਾ ਰਹੇ ਸੀਸੀਟੀਵੀ ਕੈਮਰਿਆਂ ਦਾ ਕੰਮ ਜਾਰੀ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …