ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਹਰ ਘਰ ਵਿੱਚ ਨੌਕਰੀ ਅਤੇ ਸਮਾਜ ਭਲਾਈ ਦੇ ਲਾਭਾਂ ਨੂੰ ਦੁੱਗਣਾ ਕਰਨ ਦੇ ਵਾਅਦਿਆਂ ਤੋਂ ਪੱਲਾ ਝਾੜ ਚੁੱਕੀ ਹੈ। ਧਰਨੇ ਤੋਂ ਬਾਅਦ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਘਰ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਕਰਜ਼ਾ ਮੁਆਫ਼ੀ ਲਈ ਸਰਕਾਰ ਡਰਾਮੇਬਾਜ਼ੀ ਕਰ ਰਹੀ ਹੈ। ਇਸ ਬਾਰੇ ਕੋਈ ਕਮੇਟੀ ਬਣਾਉਣ ਦੀ ਲੋੜ ਨਹੀਂ ਸੀ। ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਚੁੱਕੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਤਰ੍ਹਾਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਹੋਣ ਦਾ ਅਸਲੀ ਗੁਨਾਹਗਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …