Breaking News
Home / ਭਾਰਤ / ਮਹਾਰਾਸ਼ਟਰ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ

ਮਹਾਰਾਸ਼ਟਰ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ

ਕਿਸਾਨਾਂ ਨੇ ਆਪਣਾ ਸੰਘਰਸ਼ ਵਾਪਸ ਲਿਆ
ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਕਰਜ਼ਾ ਮੁਆਫ਼ੀ ਦੇ ਮਾਪਦੰਢ ਤੈਅ ਕਰਨ ਲਈ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਹੈ। ਸਰਕਾਰ ਦੇ ਇਸ ਐਲਾਨ ਮਗਰੋਂ ਕਿਸਾਨਾਂ ਨੇ ਆਪਣਾ ਸੰਘਰਸ਼ ਵਾਪਸ ਲੈ ਲਿਆ ਹੈ। ਮਾਲ ਮੰਤਰੀ ਚੰਦਰਕਾਂਤ ਪਾਟਿਲ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ। ਘੱਟ ਜ਼ਮੀਨਾਂ ਵਾਲੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਗਠਿਤ ਉੱਚ ਪੱਧਰੀ ਕਮੇਟੀ ਦੇ ਪ੍ਰਧਾਨ ਪਾਟਿਲ ਇੱਥੇ ਕਿਸਾਨ ਆਗੂਆਂ ਨਾਲ ਗੱਲਬਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਗੱਲਬਾਤ ਵਿਚ ਭਾਗ ਲੈਣ ਆਏ ਕਿਸਾਨ ਆਗੂ ਤੇ ਲੋਕ ਸਭਾ ਮੈਂਬਰ ਰਾਜੂ ਸ਼ੈੱਟੀ ਨੇ ਕਿਹਾ ਕਿ ਉਹ ਖੁਸ਼ ਹਨ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਸ਼ੈੱਟੀ ਨੇ ਕਿਹਾ, ‘ਸਾਡੇ ਮਸਲੇ ਸੁਲਝ ਗਏ ਹਨ। ਅਸੀਂ ਧਰਨੇ ਮੁਜ਼ਾਹਰੇ ਸਮੇਤ ਆਪਣਾ ਸੰਘਰਸ਼ ਅਸਥਾਈ ਤੌਰ ‘ਤੇ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ, ਪਰ ਜੇਕਰ 25 ਜੁਲਾਈ ਤੱਕ ਕਰਜ਼ਾ ਮੁਆਫ਼ੀ ਬਾਰੇ ਕੋਈ ਤਸੱਲੀਬਖ਼ਸ਼ ਫ਼ੈਸਲਾ ਨਾ ਲਿਆ ਗਿਆ ਤਾਂ ਉਹ ਆਪਣਾ ਸੰਘਰਸ਼ ਮੁੜ ਸ਼ੁਰੂ ਕਰ ਦੇਣਗੇ।’ ਇੱਕ ਹੋਰ ਕਿਸਾਨ ਆਗੂ ਰਘੂਨਾਥਦਾਦਾ ਪਾਟਿਲ ਨੇ ਕਿਹਾ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਹੋਵੇਗਾ। ਮੰਤਰੀ ਸਮੂਹ ਨੇ ਕਿਸਾਨਾਂ ਨੂੰ ઠਨਵੇਂ ਸਿਰੇ ਤੋਂ ਕਰਜ਼ਾ ਦੇਣਾ ਦਾ ਫ਼ੈਸਲਾ ਲਿਆ ਹੈ।
ਮੱਧ ਪ੍ਰਦੇਸ਼ ਦੇ ਮੁੱਖ ਸ਼ਿਵਰਾਜ ਚੌਹਾਨ ਨੇ ਵਰਤ ਕੀਤਾ ਸਮਾਪਤ : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਆਪਣਾ ਮਰਨ ਵਰਤ ਖ਼ਤਮ ਕਰਦਿਆਂ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਹੁਣ ਹਾਲਾਤ ਸ਼ਾਂਤ ਹੋ ਗਏ ਹਨ। ਸੂਬੇ ਵਿੱਚ ਕਿਸਾਨ ਮੁੱਦਿਆਂ ‘ਤੇ ਫੈਲੀ ਹਿੰਸਾ ਮਗਰੋਂ ਵਿਵਾਦਾਂ ਵਿਚ ਸਾਹਮਣਾ ਕਰ ਰਹੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਲਾਸ਼ ਜੋਸ਼ੀ ਹੱਥੋਂ ਨਾਰੀਅਲ ਪਾਣੀ ਪੀ ਕੇ ਮਰਨ ਵਰਤ ਤੋੜਿਆ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …