ਕਾਂਗਰਸ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ : ਸੁਖਬੀਰ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼ : ਅਕਾਲੀ ਦਲ ਅਤੇ ਭਾਜਪਾ ਦੇ ਵਫਦ ਨੇ ਸੁਖਬੀਰ ਬਾਦਲ ਤੇ ਵਿਜੇ ਸਾਂਪਲਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਸੌਂਪਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕੀਤੀ ਜਾਵੇ ਕਿਉਂਕਿ ਮਈਨਿੰਗ ਦੀ ਲੁੱਟ ਨੂੰ ਲੈ ਕੇ ਕਾਨੂੰਨ ਵਿਵਸਥਾ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਕਿਸਾਨਾਂ ਦੀ ਕਰਜ਼ ਮਾਫ਼ੀ ਨਾ ਹੋਣ ਲਈ ਸਭ ਤੋਂ ਵੱਡਾ ਦੋਸ਼ੀ ਹੈ। ਮਨਪ੍ਰੀਤ ਬਾਦਲ ਝੂਠ ਬੋਲ ਰਿਹਾ ਹੈ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਖਿਲਾਫ ਕਥਿਤ ਮਾਇਨਿੰਗ ਸਕੈਂਡਲ ਦੀ ਸੀਬੀਆਈ ਤੇ ਈਡੀ ਜਾਂਚ ਦੀ ਮੰਗ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫੀ ਦੇ ਆਪਣੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ। ਅਕਾਲੀ ਦਲ ਉਸ ਨੂੰ ਅਜਿਹਾ ਕਰਨ ਦੀ ਬਿਲਕੁਲ ਵੀ ਇਜਾਜ਼ਤ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਕਰਜ਼ਾ ਮੁਆਫੀ ਦੇ ਲਾਭ ਤੋਂ ਮਜ਼ਦੂਰਾਂ ਨੂੰ ਵਾਂਝੇ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਵੀ ਖੇਤੀ ਅਰਥ ਵਿਵਸਥਾ ਦਾ ਹਿੱਸਾ ਹਨ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਨਜ਼ਰ,-ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਜੇ ਸਰਕਾਰ ਅਜਿਹਾ ਕਰਦੀ ਹੈ ਤਾਂ ਅਕਾਲੀ ਦਲ ਅੰਦੋਲਨ ਸ਼ੁਰੂ ਕਰੇਗਾ।
Check Also
ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਮਿਲੀ ਵੱਡੀ ਕਾਮਯਾਬੀ
ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ’ਚ ਨਿਵੇਸ਼ ਕਰਨ ਦੀ ਪ੍ਰਗਟਾਈ ਇੱਛਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ …