6.3 C
Toronto
Friday, October 24, 2025
spot_img
Homeਪੰਜਾਬਅਕਾਲੀ ਦਲ ਤੇ ਭਾਜਪਾ ਨੇ ਡੀਸੀ ਦਫਤਰਾਂ ਅੱਗੇ ਲਾਏ ਰੋਸ ਧਰਨੇ

ਅਕਾਲੀ ਦਲ ਤੇ ਭਾਜਪਾ ਨੇ ਡੀਸੀ ਦਫਤਰਾਂ ਅੱਗੇ ਲਾਏ ਰੋਸ ਧਰਨੇ

ਕਿਸਾਨ ਖੁਦਕੁਸ਼ੀਆਂ ਅਤੇ ਰੇਤਾ ਦੇ ਵਧਦੇ ਭਾਅ ਰਹੇ ਮੁੱਖ ਮੁੱਦਾ
ਸੁਖਬੀਰ ਸਿੰਘ ਬਾਦਲ ਅਤੇ ਵਿਜੇ ਸਾਂਪਲਾ ਲੁਧਿਆਣਾ ਦੇ ਰੋਸ ਧਰਨੇ ‘ਚ ਹੋਏ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ 5 ਮੁੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਹਰ ਜ਼ਿਲੇ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਲੁਧਿਆਣਾ ਦੇ ਰੋਸ ਧਰਨੇ ਵਿਚ ਸ਼ਾਮਿਲ ਹੋਏ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਵਿੱਚ ਕਿਸਾਨਾਂ ਦਾ ਬੁਰਾ ਹਾਲ ਹੋ ਗਿਆ ਹੈ।  ਉਨ੍ਹਾਂ ਕਿਹਾ ਜਦੋਂ ਦਾ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਦਾ ਗਠਨ ਹੋਇਆ ਉਦੋਂ ਤੋਂ ਹੁਣ ਤੱਕ 80 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਰੇਤ ਦੇ ਭਾਅ ਅਸਮਾਨੀ ਚੜ੍ਹ ਗਏ ਹਨ ਅਤੇ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ।ઠ ਇਸੇ ਦੌਰਾਨ ਪਟਿਆਲਾ ਦੇ ਡੀ. ਸੀ.ਦਫਤਰ ਦੇ ਸਾਹਮਣੇ ਦਿੱਤੇ ਗਏ ਧਰਨੇ ਵਿਚ ਐੱਸ.ਜੀ.ਪੀ.ਸੀ. ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੀ ਸ਼ਾਮਲ ਹੋਏ। ਅੰਮ੍ਰਿਤਸਰ ‘ਚ ਧਰਨੇ ਦੀ ਅਗਵਾਈ ਬਿਕਰਮ ਸਿੰਘ ਮਜੀਠੀਆ ਨੇ ਕੀਤੀ।  ਦੂਜੇ ਪਾਸੇ ਪੰਜਾਬ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪੱਧਰੀ ਵਿਰੋਧ ਨੂੰ ਰੱਦ ਕਰਦੇ ਹੋਏ ਕਿਹਾ ਕਿ ਅਕਾਲੀ ਸੂਬੇ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।

RELATED ARTICLES
POPULAR POSTS