ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਟੀਮ ਪੁੱਜੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਦੀ ਟੀਮ ਟਾਕ ਟੂ ਏ.ਕੇ. ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਸਿਸੌਦੀਆ ਤੋਂ ਸਪੱਸ਼ਟੀਕਰਨ ਚਾਹੁੰਦੀ ਹੈ। ਇਸ ਤੋਂ ਪਹਿਲਾਂ ਵੀ ‘ਟਾਕ ਟੂ ਏ.ਕੇ.’ ਕੰਪੇਨ ਵਿਚ ਨਿਯਮਾਂ ਦੀ ਉਲੰਘਣਾ ਅਤੇ ਬੇਨਿਯਮੀਆਂ ਦੇ ਦੋਸ਼ ਵਿਚ ਸੀ.ਬੀ.ਆਈ. ਸਿਸੋਦੀਆ ਦੇ ਖਿਲਾਫ ਜਾਂਚ ਕਰ ਚੁੱਕੀ ਹੈ। ਇਸ ਨੂੰ ਲੈ ਕੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਕੇਂਦਰ ਸਰਕਾਰ ‘ਤੇ ਹਮਲਾ ਕਰ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਇਸ ਤੋਂ ਪਹਿਲਾਂ ਹੀ ਰਾਜੇਂਦਰ ਕੁਮਾਰ ਸਮੇਤ 8 ਹੋਰ ਵਿਅਕਤੀਆਂ ਅਤੇ ਇੰਡੀਵਰ ਸਿਸਟਮ ਪ੍ਰਾਈਵੇਟ ਲਿਮਟਿਡ ਦੇ ਖਿਲਾਫ ਅਪਰਾਧਕ ਸਾਜਿਸ਼, ਧੋਖਾਧੜੀ ਅਤੇ ਫਰਜ਼ੀਵਾੜੇ ਦੇ ਮਾਮਲੇ ਵਿਚ ਆਈ.ਪੀ.ਸੀ. ਦੀ ਧਾਰਾ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵਿਵਸਥਾਵਾਂ ਦੇ ਅਧੀਨ ਦੋਸ਼ ਪੱਤਰ ਦਾਇਰ ਕੀਤਾ ਸੀ।
Check Also
ਵਿਰਾਟ ਕੋਹਲੀ ਨੇ ਟੈਸਟ ਕਿ੍ਰਕਟ ਤੋਂ ਲਿਆ ਸੰਨਿਆਸ
ਕਿਹਾ : ਟੈਸਟ ਕ੍ਰਿਕਟ ’ਚ ਸਿੱਖੇ ਸਬਕ ਹਮੇਸ਼ਾ ਯਾਦ ਰਹਿਣਗੇ ਮੁੰਬਈ/ਬਿਊਰੋ ਨਿਊਜ਼ ਭਾਰਤੀ ਕਿ੍ਰਕਟ …