ਸਪੀਕਰ ਨੇ ਖਹਿਰਾ ਨੂੰ ਪੂਰੇ ਸੈਸ਼ਨ ਤੋਂ ਕੀਤਾ ਮੁਅੱਤਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਫੇਸਬੁੱਕ ਲਾਈਵ ਵੀਡਿਓ ਬਣਾ ਲਿਆ। ਇਸ ਬਾਰੇ ਪਤਾ ਲੱਗਣ ‘ਤੇ ਵਿਧਾਨ ਸਭਾ ਦੇ ਸਪੀਕਰ ਨੇ ਮਾਰਸ਼ਲ ਨੂੰ ਖਹਿਰਾ ਦਾ ਮੋਬਾਈਲ ਫੋਨ ਜ਼ਬਤ ਕਰਨ ਲਈ ਕਿਹਾ।
ਇਸ ਤੋਂ ਬਾਅਦ ਕਾਂਗਰਸ ਵੀ ਹਰਕਤ ਵਿੱਚ ਆ ਗਈ। ਕਾਂਗਰਸ ਨੇ ਖਹਿਰਾ ਖਿਲਾਫ ਹਾਊਸ ਦੀ ਮਰਿਆਦਾ ਦੀ ਉਲੰਘਣਾ ਕਰਨ ਦਾ ਮਤਾ ਪੇਸ਼ ਕੀਤਾ। ਸਪੀਕਰ ਨੇ ਖਹਿਰਾ ਖ਼ਿਲਾਫ਼ ਮਤਾ ਪਾਸ ਕਰ ਦਿੱਤਾ। ਇਸ ਤੋਂ ਬਾਅਦ ਸਪੀਕਰ ਨੇ ਸਿਮਰਜੀਤ ਬੈਂਸ ਵਾਂਗ ਖਹਿਰਾ ਨੂੰ ਵੀ ਪੂਰੇ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ। ਦੂਜੇ ਪਾਸੇ ਖਹਿਰਾ ਨੇ ਕਿਹਾ ਕਿ ਸਪੀਕਰ ਉਨ੍ਹਾਂ ਖ਼ਿਲਾਫ਼ ਅਹਿਮਦ ਸ਼ਾਹ ਅਬਦਾਲੀ ਵਾਲਾ ਰਵੱਈਆ ਅਪਣਾ ਰਿਹਾ ਹੈ। ਸਪੀਕਰ ਸਿਰਫ ਕਾਂਗਰਸ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਦਨ ਵਿੱਚ ਅਕਾਲੀ ਦਲ ਤੇ ਕਾਂਗਰਸ ਦੀ ਆਪਸੀ ਸਾਂਝ ਦੀ ਫੇਸਬੁੱਕ ਲਾਈਵ ਵੀਡੀਓ ਬਣਾਈ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …