ਅਕਾਲੀ ਵਿਧਾਇਕਾਂ ਨੇ ਸਿੱਧੂ ਖਿਲਾਫ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਅੱਜ ਵੀ ਝੜਪਾਂ ਜਾਰੀ ਰਹੀਆਂ। ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਲੁੱਟ ਕੇ ਖਾਧਾ ਹੈ। ਸੁਖਬੀਰ ਦੀਆਂ ਬੱਸਾਂ ਨੇ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਕੋਲ ਦੋ ਬੱਸਾਂ ਹੁੰਦੀਆਂ ਸਨ। ਹੁਣ 650 ਬੱਸਾਂ ਚੱਲ ਰਹੀਆਂ ਹਨ। ਬਾਦਲ ਦੱਸਣ ਕਿ ਇਹ 650 ਬੱਸਾਂ ਕਿੱਥੋਂ ਆਈਆਂ। ਅਸਲ ਵਿਚ ਇਹ ਪੰਜਾਬ ਨੂੰ ਲੁੱਟ ਕੇ ਹੀ ਆਈਆਂ ਹਨ। ਉਨ੍ਹਾਂ ਕਿਹਾ ਕਿ ਉਹ ਬਾਦਲ ਤੇ ਉਸ ਦੇ ਪੁੱਤਰ ਸੁਖਬੀਰ ਨੂੰ ਬਹਿਸ ਦਾ ਸੱਦਾ ਦਿੰਦੇ ਹਨ ਪਰ ਉਹ ਅਉਂਦੇ ਹੀ ਨਹੀਂ।
ਇਸ ਗੱਲ ਤੋਂ ਭੜਕੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਿੱਧੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨਵਜੋਤ ਸਿੱਧੂ ਤੇ ਅਕਾਲੀ ਦਲ ਦੇ ਵਿਧਾਇਕਾਂ ਵਿੱਚ ਤਿੱਖੀ ਤਕਰਾਰਬਾਜ਼ੀ ਵੀ ਹੋਈ ਜਿਸ ਕਾਰਨ ਸਦਨ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …