ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਵਿਚਾਲੇ ਹੋਈ ਤਕਰਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮਨਪ੍ਰੀਤ ਬਾਦਲ ਨੇ ਰਾਜ ਦੀ ਵਿੱਤੀ ਤੇ ਪ੍ਰਸ਼ਾਸਨਿਕ ਸਥਿਤੀ ਬਾਰੇ ਵਾਈਟ ਪੇਪਰ ਸਦਨ ਵਿਚ ਰੱਖਦਿਆਂ ਸੂਬੇ ਦੀ ਮਾੜੀ ਵਿੱਤੀ ਹਾਲਤ ਬਾਰੇ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ। ਦੂਜੇ ਪਾਸੇ ਅਕਾਲੀ ਦਲ ਨੇ ਬਰਾਬਰ ਵਾੲ੍ਹੀਟ ਪੇਪਰ ਜਾਰੀ ਕਰਕੇ ਆਪਣੀਆਂ ਪ੍ਰਾਪਤੀਆਂ ਗਿਣਾਉਣੀਆਂ ਚਾਹੀਆਂ। ਇਸ ਮੁੱਦੇ ‘ਤੇ ਅਕਾਲੀ ਦਲ ਅਤੇ ਸੱਤਾਧਾਰੀ ਧਿਰ ਦੇ ਵਿਧਾਇਕਾਂ ਵਿਚ ਰੌਲਾ ਵੀ ਪਿਆ। ਇਸ ਵਾੲ੍ਹੀਟ ਪੇਪਰ ਦੇ ਮੁੱਦੇ ‘ਤੇ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਾਲੇ ਤਕਰਾਰ ਵੀ ਹੋ ਗਈ। ਨਵਜੋਤ ਸਿੱਧੂ ਦਾ ਵਧਦਾ ਗੁੱਸਾ ਦੇਖ ਕੇ ਅਤੇ ਵਿਰੋਧੀਆਂ ਵਲੋਂ ਹੰਗਾਮੇ ਨੂੰ ਵੇਖਦਿਆਂ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …