9.1 C
Toronto
Tuesday, September 22, 2026
spot_img
Homeਪੰਜਾਬਦਿਲਜੀਤ ਦੁਸਾਂਝ ਦੀ ਨਵੀਂ ਫਿਲਮ 'ਸੁਪਰ ਸਿੰਘ' ਵਿਵਾਦਾਂ 'ਚ ਘਿਰੀ

ਦਿਲਜੀਤ ਦੁਸਾਂਝ ਦੀ ਨਵੀਂ ਫਿਲਮ ‘ਸੁਪਰ ਸਿੰਘ’ ਵਿਵਾਦਾਂ ‘ਚ ਘਿਰੀ

ਦਿਲਜੀਤ ਦੁਸਾਂਝ ਦੀ ਨਵੀਂ ਫਿਲਮ ‘ਸੁਪਰ ਸਿੰਘ’ ਵਿਵਾਦਾਂ ‘ਚ ਘਿਰੀਸ਼੍ਰੋਮਣੀ ਕਮੇਟੀ ਨੇ ਕੀਤਾ ਜਾਂਚ ਕਮੇਟੀ ਦਾ ਗਠਿਨ, ਤੁਰੰਤ ਰਿਪੋਰਟ ਦੇਣ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਦਿਲਜੀਤ ਦੁਸਾਂਝ ਦੀ ਨਵੀਂ ਫਿਲਮ ‘”ਸੁਪਰ ਸਿੰਘ'” ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਚੁੱਕੀ ਹੈ। ਫਿਲਮ ‘ਸੁਪਰ ਸਿੰਘ’ ਵਿੱਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਦ੍ਰਿਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਬਾਰੇ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ਵਿੱਚ ਭਾਈ ਰਾਮ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸਿਮਰਜੀਤ ਸਿੰਘ ਤੇ ਸੁਖਦੇਵ ਸਿੰਘ ਨੂੰ ਸ਼ਾਮਲ ਕਰਕੇ ਫਿਲਮ ਵੇਖਣ ਉਪਰੰਤ ਤੁਰੰਤ ਰਿਪੋਰਟ ਦੇਣ ਨੂੰ ਕਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਫਿਲਮ ਬਾਰੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤਾਂ ਪ੍ਰਾਪਤ ਹੋਣ ਦੇ ਨਾਲ-ਨਾਲ ਮੀਡੀਆ ਰਾਹੀਂ ਵੀ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।

RELATED ARTICLES
POPULAR POSTS