Breaking News
Home / ਭਾਰਤ / ਭਾਜਪਾ ਨੇ ਕੀਤਾ ਰਾਸ਼ਟਰਪਤੀ ਉਮੀਦਵਾਰ ਦਾ ਐਲਾਨ

ਭਾਜਪਾ ਨੇ ਕੀਤਾ ਰਾਸ਼ਟਰਪਤੀ ਉਮੀਦਵਾਰ ਦਾ ਐਲਾਨ

ਰਾਮਨਾਥ ਕੋਵਿੰਦ 23 ਜੂਨ ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਹੋਣਗੇ। ਇਹ ਐਲਾਨ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਕੀਤਾ। 71 ਸਾਲ ਦੇ ਰਾਮਨਾਥ ਕੋਵਿੰਦ 23 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਰਾਮਨਾਥ ਕੋਵਿੰਦ ਦਾ ਪਿਛੋਕੜ ਯੂਪੀ ਨਾਲ ਹੈ ਅਤੇ ਉਹ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਭਾਜਪਾ ਦੀ ਸੰਸਦੀ ਬੋਰਡ ਦੀ 45 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਰਾਮਨਾਥ ਕੋਵਿੰਦ ਦੇ ਨਾਮ ਬਾਰੇ ਫ਼ੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਅਮਿਤ ਸ਼ਾਹ ਨੇ ਆਖਿਆ ਕਿ ਪ੍ਰਧਾਨ ਮੰਤਰੀ ਨੇ ਖ਼ੁਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਗੱਲਬਾਤ ਕੀਤੀ ਹੈ।”

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …