17 C
Toronto
Sunday, October 5, 2025
spot_img
Homeਪੰਜਾਬਪੰਜਾਬ ਮੰਤਰੀ ਮੰਡਲ ਵੱਲੋਂ ਸਾਲ 2017-18 ਲਈ ਬਜਟ ਤਜਵੀਜ਼ਾਂ 'ਤੇ ਮੋਹਰ

ਪੰਜਾਬ ਮੰਤਰੀ ਮੰਡਲ ਵੱਲੋਂ ਸਾਲ 2017-18 ਲਈ ਬਜਟ ਤਜਵੀਜ਼ਾਂ ‘ਤੇ ਮੋਹਰ

ਪ੍ਰਸ਼ਾਸਨਿਕ ਸੁਧਾਰ ਨਾਲ ਸਬੰਧਤ ਵਿਭਾਗਾਂ ਦਾ ਰਲੇਵਾਂ ਕਰਨ ਦੀ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਲਕੇ 20 ਜੂਨ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤੀਆਂ ਜਾਣ ਵਾਲੀਆਂ ਬਜਟ ਦੀਆਂ ਤਜਵੀਜ਼ਾਂ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਦਾ ਰਲੇਵਾਂ ਕਰਕੇ ਪੁਨਰਗਠਨ ਕਰਨ ਉਪਰੰਤ ਨਵਾਂ ਨਾਂ ‘ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤ ਵਿਭਾਗ’ ਰੱਖਣ ਦੀ ਮਨਜ਼ੂਰੀ ਦੇ ਦਿੱਤੀ। ਇਹ ਰਲੇਵਾਂ ਭਾਰਤ ਸਰਕਾਰ ਦੀ ਤਰਜ਼ ‘ਤੇ ਕੀਤਾ ਗਿਆ ਹੈ ਜਿੱਥੇ ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਜੋਂ ਜਾਣੇ ਜਾਂਦੇ ਵਿਭਾਗ ਨੂੰ ਪ੍ਰਸੋਨਲ ਮੰਤਰਾਲੇ ਹੇਠ ਲਿਆਂਦਾ ਗਿਆ ਹੈ।
ਮੰਤਰੀ ਮੰਡਲ ਨੇ ਕੌਮੀ ਤੇ ਸੂਬਾਈ ਮਾਰਗਾਂ ‘ਤੇ 500 ਮੀਟਰ ਘੇਰੇ ਵਿੱਚ ਸ਼ਰਾਬ ਨੂੰ ਵਰਤਾਉਣ ਦੀਆਂ ਬੰਦਿਸ਼ਾਂ ਤੋਂ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਨੂੰ ਹਟਾਉਣ ਲਈ ਸੋਧ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖਰੇ ਤੌਰ ‘ਤੇ ਬਾਗਬਾਨੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਵੀ ਦਿੱਤੀ।

RELATED ARTICLES
POPULAR POSTS