ਕੋਵਿੰਦ ਨੇ ਬਿਹਾਰ ਦੇ ਰਾਜਪਾਲ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਐਨਡੀਏ ਵਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਬਿਹਾਰ ਦੇ ਰਾਜਪਾਲ ਰਾਮ ਨਾਥ ਕੋਵਿੰਦ ਦੇ ਨਾਮ ‘ਤੇ ਮੋਹਰ ਲੱਗੀ ਹੈ। ਇਸ ਤੋਂ ਬਾਅਦ ਕੋਵਿੰਦ ਨੇ ਬਿਹਾਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਪੱਛਮੀ ਬੰਗਾਲ ਦੇ ਰਾਜਪਾਲ ਕੇਸਰੀ ਨਾਥ ਤ੍ਰਿਪਾਠੀ ਕੋਲ ਬਿਹਾਰ ਦੇ ਰਾਜਪਾਲ ਦੀ ਜ਼ਿੰਮੇਵਾਰੀ ਵੀ ਆ ਗਈ ਹੈ। ਐਨਡੀਏ ਕੋਲ ਰਾਸ਼ਟਰਪਤੀ ਚੋਣ ਵਿਚ ਹਿੱਸਾ ਲੈਣ ਵਾਲੇ ਇਲੈਕਟੋਰਲ ਕਾਲੇਜ ਦੇ 57 ਪ੍ਰਤੀਸ਼ਤ ਤੋਂ ਵੱਧ ਵੋਟ ਹਨ। ਇਸ ਕਰਕੇ ਕੋਵਿੰਦ ਅਸਾਨੀ ਨਾਲ ਰਾਸ਼ਟਰਪਤੀ ਬਣ ਜਾਣਗੇ। ਜੇਕਰ ਵਿਰੋਧੀ ਧਿਰ ਆਪਣਾ ਉਮੀਦਵਾਰ ਵੀ ਮੈਦਾਨ ਵਿਚ ਉਤਾਰਦੀ ਹੈ ਤਾਂ ਵੀ ਕੋਵਿੰਦ ਨੂੰ ਰਾਸ਼ਟਰਪਤੀ ਬਣਨ ਵਿਚ ਕੋਈ ਮੁਸ਼ਕਲ ਨਹੀਂ ਆਵੇਗੀ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …