ਅੰਮ੍ਰਿਤਸਰ/ਬਿਊਰੋ ਨਿਊਜ਼
ਗਿਆਨੀ ਗੁਰਮੁਖ ਸਿੰਘ ਨੂੰ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਡੀਜੀਪੀ ਤੋਂ ਸੁਰੱਖਿਆ ਮੰਗੀ ਹੈ। ਪ੍ਰੋ. ਬਡੂੰਗਰ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਮਿਲੀ ਧਮਕੀ ਭਰੀ ਚਿੱਠੀ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਧਮਧਾਨ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾ ਰਹੇ ਗੁਰਮੁਖ ਸਿੰਘ ਦੀ ਸੁਰੱਖਿਆ ਦਾ ਤੁਰੰਤ ਪ੍ਰਬੰਧ ਕਰਨ ਦੇ ਨਾਲ ਧਮਕੀ ਪੱਤਰ ਦੀ ਸੱਚਾਈ ਨੂੰ ਵੀ ਜਨਤਕ ਕੀਤਾ ਜਾਵੇ। ਚੇਤੇ ਰਹੇ ਕਿ ਗਿਆਨੀ ਗੁਰਮੁਖ ਸਿੰਘ ਵੱਲੋਂ ਡੇਰਾ ਸਿਰਸਾ ਵਿਵਾਦ ਬਾਰੇ ਅਹਿਮ ਖੁਲਾਸਾ ਕਰਨ ਤੋਂ ਬਾਅਦ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਹਰਿਆਣਾ ਵਿਖੇ ਮੁੱਖ ਗ੍ਰੰਥੀ ਵਜੋਂ ਤਬਦੀਲ ਕੀਤਾ ਸੀ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …