4.7 C
Toronto
Tuesday, May 12, 2026
spot_img
Homeਪੰਜਾਬਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਦੇ ਬਜਟ ਨੂੰ ਦੱਸਿਆ ਝੂਠ ਦਾ ਪੁਲੰਦਾ

ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਦੇ ਬਜਟ ਨੂੰ ਦੱਸਿਆ ਝੂਠ ਦਾ ਪੁਲੰਦਾ

ਕਿਹਾ, ਮਨਪ੍ਰੀਤ ਝੂਠਾ ਵਿੱਤ ਮੰਤਰੀ
ਆਮ ਆਦਮੀ ਪਾਰਟੀ ਨੇ ਵੀ ਕੀਤੀ ਬਜਟ ਦੀ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ‘ਤੇ ਸੁਖਬੀਰ ਬਾਦਲ ਨੇ ਵੱਡਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਕਿਸਾਨਾਂ ਲਈ ਸਿਰਫ 1500 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ ਜੋ ਬਹੁਤ ਘੱਟ ਹੈ। ਸੁਖਬੀਰ ਨੇ ਕਿਹਾ ਕਿ ਮਨਪ੍ਰੀਤ ਇਕ ਝੂਠਾ ਵਿੱਤ ਮੰਤਰੀ ਹੈ, ਇਸ ਨੇ ਸਾਡੀ ਸਰਕਾਰ ਵੇਲੇ ਵੀ ਇਸ ਤਰ੍ਹਾਂ ਦੀਆਂ ਝੂਠੀਆਂ ਗੱਲਾਂ ਕੀਤੀਆਂ ਸਨ। ਸੁਖਬੀਰ ਨੇ ਕਿਹਾ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਆਪਣੀ ਸਰਕਾਰ ਦੇ ਪਹਿਲੇ ਬਜਟ ਸੈਸ਼ਨ ਵਿਚ ਹੀ ਨਾ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵਿਚਾਲੇ ਮਤਭੇਦ ਹਨ ਜਿਸ ਕਰਕੇ ਉਹ ਅੱਜ ਦੇ ਬਜਟ ਸੈਸ਼ਨ ਵਿਚ ਸ਼ਾਮਲ ਨਹੀਂ ਹੋਏ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਕੈਪਟਨ ਸਰਕਾਰ ਦੇ ਬਜਟ ਨੂੰ ਕਿਸਾਨਾਂ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ।

RELATED ARTICLES
POPULAR POSTS