Breaking News
Home / ਪੰਜਾਬ / ਨਵਜੋਤ ਸਿੱਧੂ ਨੇ ਬਜਟ ਨੂੰ ਦੱਸਿਆ ਵਿਕਾਸਮੁਖੀ

ਨਵਜੋਤ ਸਿੱਧੂ ਨੇ ਬਜਟ ਨੂੰ ਦੱਸਿਆ ਵਿਕਾਸਮੁਖੀ

ਕਿਹਾ, ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਬਜ਼ਟ ਮਿਲੀ ਵਿਸ਼ੇਸ਼ ਥਾਂ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਮਨਪ੍ਰੀਤ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ, ਲੋਕ ਪੱਖੀ ਅਤੇ ਭਵਿੱਖਮੁਖੀ ਕਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਨੂੰ ਬਜਟ ਵਿੱਚ ਵਿਸ਼ੇਸ਼ ਥਾਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ/ਸਰੱਖਿਅਤ ਰੱਖਣ ਲਈ, ਟੂਰਿਸਟ ਸਹੂਲਤਾਂ ਅਤੇ ਅਜਾਇਬ ਘਰਾਂ ਦੇ ਸੁਧਾਰ ਲਈ 26 ਕਰੋੜ ਰੁਪਏ ਰੱਖੇ ਹਨ। ਸਭ ਤੋਂ ਵੱਡੀ ਗੱਲ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਪੰਜਾਬ ਆਉਣ ਲਈ ਪ੍ਰੇਰਿਤ ਕਰਨ, ਸੈਲਾਨੀਆਂ ਨੂੰ ਖਿੱਚਣ ਅਤੇ ਸੈਰ ਸਪਾਟਾ ਨੂੰ ਉਤਸ਼ਾਹਤ ਕਰਨ ਲਈ ਮਾਰਕਟਿੰਗ ਲਈ 5 ਕਰੋੜ ਰੁਪਏ ਰੱਖੇ ਹਨ। ਪਵਿੱਤਰ ਨਦੀ ਵੇਈ ‘ਤੇ ਬਹੁਮੰਤਵੀ ਪ੍ਰਾਜੈਕਟ ਲਈ ਵੀ 3 ਕਰੋੜ ਰੁਪਏ ਰੱਖੇ ਗਏ ਹਨ।
ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਬਜਟ ਵਿੱਚ ਸਿੱਖਿਆ ਨੂੰ ਸਭ ਤੋਂ ਪਹਿਲ ਦਿੱਤੀ ਗਈ ਹੈ ਜਿਸ ਲਈ ਉਹ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਨਿੱਜੀ ਤੌਰ ‘ਤੇ ਧੰਨਵਾਦੀ ਹਨ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …