Breaking News
Home / ਪੰਜਾਬ / ਮਨਪ੍ਰੀਤ ਬਾਦਲ ਨੇ ਕੈਪਟਨ ਅਮਰਿੰਦਰ ਸਰਕਾਰ ਦਾ ਪਹਿਲਾ ਬਜਟ ਕੀਤਾ ਪੇਸ਼

ਮਨਪ੍ਰੀਤ ਬਾਦਲ ਨੇ ਕੈਪਟਨ ਅਮਰਿੰਦਰ ਸਰਕਾਰ ਦਾ ਪਹਿਲਾ ਬਜਟ ਕੀਤਾ ਪੇਸ਼

ਪੰਜਾਬ ਦੇ ਲੋਕਾਂ ਨੂੰ ਟੈਕਸਾਂ ਤੋਂ ਰੱਖਿਆ ਦੂਰ
ਸਿੱਖਿਆ ਅਤੇ ਸਮਾਜਿਕ ਖੇਤਰ ‘ਤੇ ਦਿੱਤਾ ਜ਼ਿਆਦਾ ਧਿਆਨ
ਪਰਵਾਸੀ ਪੰਜਾਬੀਆਂ ਨੂੰ ਸਿਖਿਆ ਦੇ ਖੇਤਰ ਵਿਚ ਪੈਸੇ ਲਗਾਉਣ ਲਈ ਪ੍ਰੇਰਿਤ ਕਰਨ ਦੀ ਤਜਵੀ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਦਾ ਪਹਿਲਾ ਬਜਟ ਸਾਲ 2017-18 ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਮਨਪ੍ਰੀਤ ਸਿੰਘ ਬਾਦਲ ਨੇ ਬਜਟ ਵਿੱਚ ਸਿੱਖਿਆ ਤੇ ਸਮਾਜਿਕ ਖੇਤਰਾਂ ਉੱਤੇ ਜ਼ਿਆਦਾ ਧਿਆਨ ਦਿੱਤਾ ਹੈ। ਮਨਪ੍ਰੀਤ ਬਾਦਲ ਵੱਲੋਂ ਕੁੱਲ 1,18,237.90 ਕਰੋੜ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਵਿੱਤੀ ਘਾਟਾ 14,784.87 ਕਰੋੜ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਦਨ ਵਿਚੋਂ ਗੈਰਹਾਜ਼ਰ ਰਹੇ। ਬਜਟ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਲਈ 1500 ਕਰੋੜ ਰੁਪਏ ਰੱਖਿਆ ਗਿਆ ਹੈ। ਬਜਟ ਦੀ ਖ਼ਾਸ ਗੱਲ ਇਹ ਵੀ ਹੈ ਕਿ ਸਰਕਾਰ ਨੇ ਕੋਈ ਵੀ ਨਵਾਂ ਟੈਕਸ ਸੂਬੇ ਦੇ ਲੋਕਾਂ ਉੱਤੇ ਨਹੀਂ ਲਾਇਆ। ਪੜ੍ਹੋ ਤੇ ਪੜ੍ਹਾਓ ਸਕੀਮ ਤਹਿਤ ਪਰਵਾਸੀ ਪੰਜਾਬੀਆਂ ਨੂੰ ਸਿੱਖਿਆ ਖੇਤਰ ਵਿੱਚ ਪੈਸੇ ਲਗਾਉਣ ਲਈ ਪ੍ਰੇਰਿਤ ਕਰਨ ਦੀ ਵੀ ਤਜਵੀਜ਼ ਬਜਟ ਵਿੱਚ ਰੱਖੀ ਗਈ ਹੈ। ਮਾਂ ਬੋਲੀ ਪੰਜਾਬੀ ਦੀ ਸੰਭਾਲ ਅਤੇ ਵਿਕਾਸ ਲਈ ਤਲਵੰਡੀ ਸਾਬੋ ਵਿਖੇ ਕੇਂਦਰੀ ਸੰਸਥਾ ਸਥਾਪਤ ਕਰਨ ਦਾ ਐਲਾਨ ਹੋਇਆ ਜੋ ਪੰਜਾਬੀ ਭਾਸ਼ਾ ਦੇ ਡਿਜ਼ੀਟਾਈਜੇਸ਼ਨ, ਮਿਆਰੀਕਰਨ ਅਤੇ ਖੋਜ ਅਧਿਐਨ ਲਈ ਕੰਮ ਕਰੇਗੀ।
ਸਮਰਾਟਫ਼ੋਨ ਲਈ ਬਜਟ ਵਿੱਚ 10 ਕਰੋੜ ਰੁਪਏ ਦੀ ਵੱਖਰੇ ਤੌਰ ਉੱਤੇ ਵਿਵਸਥਾ ਕੀਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਸੜਕਾਂ ਤੇ ਵਿਕਾਸਮਈ ਢਾਂਚੇ ਨੂੰ ਵਿਕਸਤ ਕਰਨ ਦੇ ਨਾਲ-ਨਾਲ ਸਿੱਖਿਆ ਤੇ ਸਮਾਜਿਕ ਵਿਕਾਸ ਉੱਤੇ ਵੀ ਧਿਆਨ ਦੇਣਾ ਹੋਵੇਗਾ। ਦੂਜੇ ਪਾਸੇ ਜਿਵੇਂ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਪੜ੍ਹਨਾ ਸ਼ੁਰੂ ਕੀਤਾ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। ਬਜਟ ਵਿਚ ਇਹ ਵੀ ਕਿਹਾ ਗਿਆ ਕਿ ਓਲਾ ਤੇ ਓਬਰ ਵਰਗੀਆਂ ਕੰਪਨੀਆਂ ਨਾਲ ਸਮਝੌਤਾ ਕਰਕੇ ਤਿੰਨ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗ਼ਰੀਬਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …