20.4 C
Toronto
Thursday, May 28, 2026
spot_img
Homeਪੰਜਾਬਪੰਜਾਬ ਭਾਜਪਾ ਦੇ ਆਗੂਆਂ ਦਾ ਕਹਿਣਾ

ਪੰਜਾਬ ਭਾਜਪਾ ਦੇ ਆਗੂਆਂ ਦਾ ਕਹਿਣਾ

ਕੈਪਟਨ ਦੇ ਕੁਰਕੀ ਖਤਮ ਕਰਨ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਦੀ ਕੁਰਕੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ‘ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਦੇ ਨਾਅਰੇ ਕਰਕੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਹੁਣ ਪੰਜਾਬ ਦੇ ਕਿਸਾਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਦੇ ਕੁਰਕੀ ਰੋਕਣ ਦੇ ਐਲਾਨ ਦੇ ਬਾਵਜੂਦ ਕਿਸਾਨਾਂ ਦੀ ਕੁਰਕੀ ਜਾਰੀ ਹੈ, ਦੂਜੇ ਪਾਸੇ ਇਕ ਕਿਸਾਨ ਨੇ ਇਸ ਵਾਅਦਾ ਖਿਲਾਫੀ ਤੋਂ ਨਿਰਾਸ਼ ਹੋ ਕੇ ਖੁਦਕੁਸ਼ੀ ਵੀ ਕੀਤੀ ਹੈ। ਅਜਿਹੇ ਪ੍ਰਗਟਾਵੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਵਿਨੀਤ ਜੋਸ਼ੀ ਨੇ ਕੀਤੇ ਹਨ।

RELATED ARTICLES
POPULAR POSTS