ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ ਹਨ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੋਪੋਰ ਦੇ ਪਜਲਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਕੇ ਪੁਲਿਸ ਦੇ ਸਹਿਯੋਗ ਨਾਲ ਇਹ ਅਪਰੇਸ਼ਨ ਕੀਤਾ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਅੱਤਵਾਦੀ ਸੰਗਠਨ ਲਸ਼ਕਰ ਏ ਤੋਇਬਾ ਦੇ ਕਮਾਂਡਰ ਜੂਨੈਦ ਅਹਿਮਦ ਮੱਟੂ ਨੂੰ ਮੁਕਾਬਲੇ ਵਿਚ ਮਾਰ ਦਿੱਤਾ ਸੀ। ਪੁਲਿਸ ਦਾ ਦੱਸਣਾ ਸੀ ਕਿ ਜੂਨੈਦ ਉਨ੍ਹਾਂ 12 ਖਤਰਨਾਕ ਅੱਤਵਾਦੀਆਂ ਵਿਚ ਸ਼ਾਮਲ ਸੀ, ਜਿਸਦੀ ਲਿਸਟ ਸੁਰੱਖਿਆ ਬਲਾਂ ਨੇ ਪਿਛਲੇ ਮਹੀਨੇ ਜਾਰੀ ਕੀਤੀ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …