ਈਡੀ ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
ਨਵੀਂ ਦਿੱਲੀ/ਬਿਊਰੋ ਨਿਊਜ਼
ਚੰਦੇ ਵਿਚ ਕਥਿਤ ਗੜਬੜੀ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਕਰੋੜ ਦੇ ਚੰਦੇ ਦੀ ਹੇਰਾਫੇਰੀ ਦੇ ਮਾਮਲੇ ਵਿਚ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਪਿਛਲੇ ਮਹੀਨੇ ਇਨਕਮ ਟੈਕਸ ਵਿਭਾਗ ਵਲੋਂ ਵੀ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਸੀ। ਜ਼ਿਕਰਯੋਗ ਹੈ ਕਿ 2015 ਵਿਚ ਆਮ ਆਦਮੀ ਪਾਰਟੀ ਨੂੰ 50-50 ਲੱਖ ਰੁਪਏ ਦੇ 4 ਡਰਾਫਟਾਂ ਰਾਹੀਂ 2 ਕਰੋੜ ਰੁਪਏ ਮਿਲੇ ਸਨ। ਪਾਰਟੀ ਦਾ ਮੰਨਣਾ ਸੀ ਕਿ ਇਹ ਰਾਸ਼ੀ ਉਸ ਨੂੰ ਬਤੌਰ ਚੰਦਾ ਮਿਲੀ ਸੀ। ਸਾਬਕਾ ਮੰਤਰੀ ਕਪਿਲ ਮਿਸ਼ਰਾ ਨੇ ਵੀ ‘ਆਪ’ ਉਤੇ ਇਹੀ ਦੋਸ਼ ਲਗਾਏ ਸਨ ਕਿ ਚੰਦੇ ਦੀ ਆੜ ਵਿਚ ਪਾਰਟੀ ਨੇ ਕਾਲੇ ਧਨ ਨੂੰ ਸਫੇਦ ਕੀਤਾ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …