Breaking News
Home / ਪੰਜਾਬ / ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ

ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ

ਕਿਹਾ, ਸੁਖਬੀਰ ਬਾਦਲ ਕਿਸਾਨਾਂ ਨੂੰ ਭੜਕਾ ਰਹੇ ਹਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਕਿਸਾਨਾਂ ਨੂੰ ਭੜਕਾਉਣ ਨਾ ਅਤੇ ਜੇਕਰ ਕਿਸਾਨਾਂ ਦੇ ਕਰਜ਼ੇ ਮੁਆਫੀ ਨੂੰ ਲੈ ਕੇ ਕੋਈ ਸਪੱਸ਼ਟੀਕਰਨ ਚਾਹੀਦਾ ਹੈ ਤਾਂ ਉਹ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੰਦੇ ਹਨ। ਉਹਨਾਂ ਪੰਜਾਬ ਦੇ ਕਿਸਾਨਾਂ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਦਿੱਤੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਜਾਖੜ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਭੜਕਾਊ ਬਿਆਨਾਂ ‘ਤੇ ਯਕੀਨ ਨਾ ਕਰਨ। ਜਾਖੜ ਨੇ ਕਿਹਾ ਕਿ ਪੰਜਾਬ ਦੇ 8 ਲੱਖ 75 ਹਜ਼ਾਰ ਕਿਸਾਨਾਂ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਗਿਆ ਹੈ।

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …