ਕਿਹਾ, ਵਿਰੋਧੀ ਧਿਰ ਕਰਜ਼ਾ ਮੁਆਫੀ ਦੇ ਮੁੱਦੇ ਨੂੰ ਦੇ ਰਹੀ ਹੈ ਗਲਤ ਰੰਗਤ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ‘ਤੇ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ਨੂੰ ਗਲਤ ਰੰਗਤ ਦੇਣ ਦਾ ਇਲਜ਼ਾਮ ਲਾਇਆ ਹੈ। ਕੈਪਟਨ ਨੇ ਅੱਜ ਸਦਨ ਵਿੱਚ ਸਪਸ਼ਟ ਕੀਤਾ ਕਿ ਵਿੱਤ ਮੰਤਰੀ ਵੱਲੋਂ ਕਰਜ਼ਾ ਮੁਆਫ ਬਾਰੇ ਬਜਟ ਵਿਚ ਤਜਵੀਜ਼ ਕੀਤੇ 1500 ਕਰੋੜ ਰੁਪਏ ਇਸ ਸਕੀਮ ਲਈ ਅਦਾ ਕੀਤੀ ਜਾਣ ਵਾਲੀ ਰਾਸ਼ੀ ਦੀ ਪਹਿਲੀ ਕਿਸ਼ਤ ਹੈ। ਮੁੱਖ ਮੰਤਰੀ ਨੇ ਇਹ ਪ੍ਰਤਿਕਿਰਿਆ ਕਿਸਾਨਾਂ ਦੇ ਕਰਜ਼ਾ ਮੁਆਫੀ ਬਾਰੇ ਸਰਕਾਰ ਦੇ ਫੈਸਲੇ ‘ਤੇ ਵਿਰੋਧੀ ਧਿਰ ਤੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਪੈਦਾ ਕੀਤੇ ਜਾ ਰਹੇ ਸ਼ੰਕਿਆਂ ਸਬੰਧੀ ਦਿੱਤੀ ਹੈ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …