Breaking News
Home / ਪੰਜਾਬ / ਹੁਣ ਜਲੰਧਰ ਨੇੜਲੇ ਪਿੰਡ ਨਾਹਲਾਂ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਹੁਣ ਜਲੰਧਰ ਨੇੜਲੇ ਪਿੰਡ ਨਾਹਲਾਂ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਨਹਿਰ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ
ਜਲੰਧਰ/ਬਿਊਰੋ ਨਿਊਜ਼
ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਜੇ ਵੀ ਨਹੀਂ ਰੁਕ ਰਹੀਆਂ। ਅੱਜ ਫਿਰ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣਾ ਆਇਆ ਹੈ। ਜਲੰਧਰ ਦੇ ਨਾਹਲਾਂ ਪਿੰਡ ਕੋਲੋਂ ਲੰਘਦੀ ਨਹਿਰ ਵਿਚ ਦੁਪਹਿਰ ਵੇਲੇ ਕੁਝ ਨੌਜਵਾਨਾਂ ਨੇ ਗੁਟਕਾ ਸਾਹਿਬ ਦੇ ਅੰਗ ਵਹਿੰਦੇ ਦੇਖੇ। ਪਤਾ ਲੱਗਣ ‘ਤੇ ਪੁਲਿਸ ਤੇ ਸਿੱਖ ਐਕਸ਼ਨ ਕਮੇਟੀ ਦੀ ਟੀਮ ਮੌਕੇ ‘ਤੇ ਪੁੱਜੀ। ਇਸ ਬਾਰੇ ਜਦੋਂ ਪਤਾ ਲੱਗਣਾ ਸ਼ੁਰੂ ਹੋਇਆ ਤਾਂ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਪੁਲਿਸ ਨੇ ਕਿਹਾ ਕਿ ਫਿਲਹਾਲ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਜਲਦ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ

‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …