Breaking News
Home / ਪੰਜਾਬ / ‘ਆਪ’ ਵਿਧਾਇਕ ਪਿਰਮਲ ਸਿੰਘ ਦੀ ਦਸਤਾਰ ਲਾਹੁਣ ਦਾ ਅਕਾਲ ਤਖਤ ਸਾਹਿਬ ਨੇ ਲਿਆ ਗੰਭੀਰ ਨੋਟਿਸ

‘ਆਪ’ ਵਿਧਾਇਕ ਪਿਰਮਲ ਸਿੰਘ ਦੀ ਦਸਤਾਰ ਲਾਹੁਣ ਦਾ ਅਕਾਲ ਤਖਤ ਸਾਹਿਬ ਨੇ ਲਿਆ ਗੰਭੀਰ ਨੋਟਿਸ

ਸ਼੍ਰੋਮਣੀ ਕਮੇਟੀ ਵੀ ਪਹੁੰਚੀ ਪੰਜਾਬ ਦੇ ਰਾਜਪਾਲ ਕੋਲ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਵਿਧਾਨ ਸਭਾ ਵਿਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਿਲ ਸਿੰਘ ਦੀ ਦਸਤਾਰ ਉਤਾਰੇ ਜਾਣ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਮਾਰਸ਼ਲਾਂ ਵੱਲੋਂ ਭਾਈ ਪਿਰਮਿਲ ਸਿੰਘ ਦੀ ਕੁੱਟਮਾਰ ਕਰਕੇ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਗਈ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਜਥੇਦਾਰ ਨੇ ਕਿਹਾ ਕਿ ਮਾਰਸ਼ਲਾਂ ਖਿਲਾਫ ਤੁਰੰਤ ਢੁਕਵੀਂ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਸਿੱਖ ਪੰਥ ਨਾਲ ਸਬੰਧਤ ਮਸਲਿਆਂ ਬਾਰੇ ਮੰਗ ਪੱਤਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਿਲ ਸਿੰਘ ਦੀ ਦਸਤਾਰ ਉਤਾਰੇ ਜਾਣ ਦੇ ਮਾਮਲੇ ‘ਤੇ ਸਖਤ ਕਾਰਵਾਈ ਦੀ ਮੰਗ ਵੀ ਕੀਤੀ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …